ਅੰਮ੍ਰਿਤਸਰ ਤੋਂ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਇਕ ਨਵੀਂ ਧਾਰਾ ਜੋੜੀ ਗਈ ਹੈ। ਉਨ੍ਹਾਂ ‘ਤੇ ਸਬੂਤ ਮਿਟਾਉਣ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਪਹਿਲਾਂ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਉਨ੍ਹਾਂ ਖਿਲਾਫ ਦਰਜ ਹੈ।
ਪੁਲਿਸ ਨੂੰ ਭੁੱਲਰ ਤੋਂ ਕੋਈ ਵੀ ਸਬੂਤ ਨਹੀਂ ਮਿਲਿਆ ਹੈ। ਨਾ ਹੀ ਕੋਈ ਮੋਬਾਈਲ, ਨਾ ਹੀ DVR ਜਾਂ ਸਿਮ ਤਾਂ ਜਿਸ ਮਗਰੋਂ ਭੁੱਲਰ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਵੱਲੋਂ ਸਾਰੇ ਸਬੂਤਾਂ ਨੂੰ ਮਿਟਾਇਆ ਗਿਆ ਹੈ। ਦੱਸ ਦੇਈਏ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਭੁੱਲਰ ਤੋਂ ਕੋਈ ਵੀ ਮੋਬਾਈਲ, ਸਿਮ ਜਾਂ ਡੀਵੀਆਰ ਕਿਉਂ ਨਹੀਂ ਮਿਲਿਆ ਤੇ ਹੁਣ ਇਸੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। FIR ਵਿਚ ਨਵੀਂ ਧਾਰਾ 238 ਜੋੜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : MLA ਪਠਾਣਮਾਜਰਾ ਨੂੰ ਬਠਿੰਡਾ ਜੇਲ੍ਹ ‘ਚ ਕੀਤਾ ਸ਼ਿਫਟ, ਸੁਰੱਖਿਆ ਕਾਰਨਾਂ ਕਰਕੇ ਲਿਆ ਵੱਡਾ ਫੈਸਲਾ
ਭੁੱਲਰ ਉਤੇ ਇਲਜ਼ਾਮ ਲੱਗੇ ਹਨ ਕਿ ਰੰਧਾਵਾ ਨਾਲ ਜਿਹੜੀ ਕੁੱਟਮਾਰ ਹੋਈ ਹੈ, ਉਸ ਦਾ ਕੋਈ ਵੀ ਸਬੂਤ ਪੁਲਿਸ ਨੂੰ ਨਹੀਂ ਮਿਲਿਆ ਹੈ। ਜ਼ਿਕਰਯੋਗ ਹੈ ਕਿ 7 ਦਿਨਾਂ ਦੇ ਰਿਮਾਂਡ ਮਗਰੋਂ ਵੀ ਪੁਲਿਸ ਨੂੰ ਭੁੱਲਰ ਤੋਂ ਕੋਈ ਬਰਾਮਦਗੀ ਨਹੀਂ ਹੋਈ ਹੈ ਜਿਸ ਕਰਕੇ ਹੁਣ ਵੱਡਾ ਐਕਸ਼ਨ ਲੈਂਦੇ ਹੋਏ ਐੱਫਆਈਆਰ ਵਿਚ ਨਵੀਂ ਧਾਰਾ ਨੂੰ ਜੋੜ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਅੱਜ 4 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










