ਜਲਾਲਾਬਾਦ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ 17 ਸੀਟਾਂ ਵਿਚੋਂ 12 ਸੀਟਾਂ ‘ਤੇ ਜਿੱਤ ਦਰਜ ਕਰਕੇ ਬਹੁਮਤ ਹਾਸਲ ਕੀਤੇ। ਕਾਂਗਰਸ ਨੂੰ 4 ਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ ਮਿਲੀ।
ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਜੇਤੂ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਵੋਟਰਾਂ ਦਾ ਧੰਨਵਾਦ ਕੀਤਾ। ਜਿੱਤ ਮਗਰੋਂ ਵਿਧਾਇਕ ਕੰਬੋਜ ਨੇ ਆਪਣੇ ਸਮਰਥਕਾਂ ਨਾਲ ਹੋਲੀ ਵੀ ਖੇਡੀ ਤੇ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਜਲਾਲਾਬਾਦ ਦੀ ਜਨਤਾ ਵੱਲੋਂ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ‘ਤੇ ਲਗਾਈ ਗਈ ਮੋਹਰ ਹੈ।

ਇਹ ਵੀ ਪੜ੍ਹੋ : ਮਾਨਸਾ : ਕਾਰ ਤੇ ਟਰਾਲੇ ਵਿਚਾਲੇ ਹੋਈ ਜ਼ਬਰਦਸਤ ਟੱ/ਕਰ, ਹਾ.ਦਸੇ ‘ਚ 2 ਮੁੰਡਿਆਂ ਦੇ ਨਿਕਲੇ ਸਾ/ਹ, 2 ਜ਼ਖਮੀ
ਉਨ੍ਹਾਂ ਕਿਹਾ ਕਿ ਉਹ ਜਲਾਲਾਬਾਦ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਇਆ ਹੈ ਅਤੇ ਪਾਰਟੀ ਇਸ ਭਰੋਸੇ ‘ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ। ਜਿੱਤ ਮਗਰੋਂ MLA ਗੋਲਡੀ ਕੰਬੋਜ ਨੇ ਕਰਾਰਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ”ਅੱਜ ਤਾਂ ਵੱਡੇ ਵੱਡੇ ਮਗਰਮੱਛ ਡਿੱਗ ਗਏ ….”।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









