ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਸੰਗਠਿਤ ਅਪਰਾਧ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਵੱਡੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਕਬਜ਼ੇ ਤੋਂ 8 ਆਧੁਨਿਕ ਪਿਸਤੌਲਾਂ ਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੇ ਸਬੰਧ ਵਿਦੇਸ਼ ਵਿਚ ਬੈਠੇ ਸੰਚਾਲਕਾਂ ਨਾਲ ਜੁੜੇ ਹੋਏ ਹਨ ਤੇ ਉਹ ਲੰਬੇ ਸਮੇਂ ਤੋਂ ਪੁਲਿਸ ਤੋਂ ਬਚਦੇ ਫਿਰ ਰਹੇ ਸਨ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿਚ ਇਕ ਪੀਐਕਸ 5 ਪਿਸਤੌਲ, ਇਕ ਜਿਗਾਨਾ ਪਿਸਤੌਲ, ਤਿੰਨ .30 ਬੋਰ ਤੇ ਤਿੰਨ .32 ਬੋਰ ਪਿਸਤੌਲਾਂ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਹਥਿਆਰ ਅਤਿ-ਆਧੁਨਿਕ ਸ਼੍ਰੇਣੀ ਦੇ ਹਨ ਤੇ ਇਨ੍ਹਾਂ ਦਾ ਇਸਤੇਮਾਲ ਗੰਭੀਰ ਅਪਰਾਧਿਕ ਘਟਨਾਵਾਂ ਵਿਚ ਕੀਤਾ ਜਾ ਸਕਦਾ ਸੀ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਚਾਰੋਂ ਮੁਲਜ਼ਮਾਂ 2 ਕਤਲ ਮਾਮਲਿਆਂ ਵਿਚ ਵੀ ਲੋੜੀਂਦੇ ਚੱਲ ਰਹੇ ਸਨ। ਪੁਲਿਸ ਲੰਬੇ ਸਮੇਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਸੀ। ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਦੇ ਬਾਅਦ ਪੁੱਛਗਿਛ ਵਿਚ ਕਈ ਮਹੱਤਵੂਪਰਨ ਜਾਣਕਾਰੀਆਂ ਸਾਹਮਣੇ ਆਈਆਂ ਹਨ।
ਇਹ ਵੀ ਪੜ੍ਹੋ : ਮਾਨਸਾ : ਗੁਰੂ ਘਰ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਦਾ ਕ.ਤ/ਲ, ਇੱਕ ਘਰ ‘ਚੋਂ ਪੇਟੀ ‘ਚੋਂ ਮਿਲੀ ਦੇ/ਹ
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕਾਰਵਾਈ ਨਾਲ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਇਕ ਵੱਡੇ ਨੈਟਵਰਕ ਨੂੰ ਤੋੜਨ ਵਿਚ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿਚ ਵਿਦੇਸ਼ਾਂ ਵਿਚ ਬੈਠੇ ਸੰਚਾਲਕਾਂ ਤੇ ਸਥਾਨਕ ਪੱਧਰ ‘ਤੇ ਸਰਗਰਮ ਲੋਕਾਂ ਵਿਚ ਸੰਪਰਕਾਂ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਹੁਣ ਇਸ ਪੂਰੇ ਨੈਟਵਰਕ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਹਥਿਆਰ ਕਿਥੋਂ ਲਿਆਂਦੇ ਜਾ ਰਹੇ ਸਨ ਤੇ ਕਿਹੜੇ ਲੋਕਾਂ ਤੱਕ ਪਹੁੰਚਾਏ ਜਾਣੇ ਸੀ।ਇਸ ਤੋਂ ਇਲਾਵਾ ਵਿਦੇਸ਼ ਵਿਚ ਬੈਠੇ ਸੰਚਾਲਕਾਂ ਦੀ ਭੂਮਿਕਾ ਤੇ ਪੈਸਿਆਂ ਦੇ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










