ਜਲੰਧਰ ਵਿਚ 11 ਦਿਨ ਪਹਿਲਾਂ ਕਿਸ਼ਨਪੁਰਾ ਰੋਡ ‘ਤੇ ਸਥਿਤ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਦੋ ਬਾਈਕ ਸਵਾਰ ਹਮਲਾਵਰਾਂ ਵਿਚੋਂ ਇੱਕ ਨੂੰ ਪੁਲਿਸ ਨੇ ਐਨਕਾਊਂਟਰ ਮਗਰੋਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਇਸ ਤੋਂ ਬਾਅਦ ਹੋਈ ਮੁਠਭੇੜ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਬਾਅਦ ਵਿੱਚ ਦੋਸ਼ੀ ਨੂੰ ਫੜ ਲਿਆ। ਦੋਸ਼ੀ ਦੀ ਪਛਾਣ ਬਿੱਲਾ ਵਜੋਂ ਹੋਈ ਹੈ।

ਦੱਸ ਦੇਈਏ ਕਿ ਬੀਤੀ 12 ਜੂਨ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ। ਘਟਨਾ ਦੌਰਾਨ ਗੋਲੀਆਂ ਦੁਕਾਨ ਦੇ ਸ਼ੀਸ਼ੇ ‘ਤੇ ਲੱਗੀਆਂ, ਜਿਸ ਨਾਲ ਉਹ ਟੁੱਟ ਗਿਆ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਦੁਕਾਨ ਮਾਲਕ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫਿਰੌਤੀ ਮੰਗਣ ਦਾ ਫੋਨ ਵੀ ਆਇਆ।
ਇਹ ਵੀ ਪੜ੍ਹੋ : ‘ਵਰਲਡ ਬੈਂਕ ਪੰਜਾਬ ਦੇ ਕਿਸਾਨਾਂ ਲਈ ਅੱਗੇ ਆਏ’, ਸੂਬਾ BJP ਪ੍ਰਧਾਨ ਢਿੱਲੋਂ ਨੇ ਅਜੈ ਬੰਗਾ ਨੂੰ ਲਿਖੀ ਚਿੱਠੀ
ਹਾਲਾਂਕਿ ਪੁਲਿਸ ਨੇ ਪਹਿਲਾਂ ਹੀ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਕੁਸ਼ ਵਜੋਂ ਹੋਈ ਹੈ, ਜੋ ਕਿ ਘਾਹ ਮੰਡੀ, ਬਸਤੀ ਸ਼ੇਖ ਦਾ ਰਹਿਣ ਵਾਲਾ ਹੈ, ਜਿਸ ਨੂੰ ਪੁਲਿਸ ਨੇ ਕਾਜ਼ੀ ਮੰਡੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਕੁਸ਼ ਹਾਲ ਹੀ ਵਿੱਚ ਇੱਕ ਬਦਨਾਮ ਗੈਂਗਸਟਰ ਦੇ ਨੈੱਟਵਰਕ ਵਿੱਚ ਸ਼ਾਮਲ ਹੋਇਆ ਸੀ, ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









