ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਚ ਸ਼ਾਂਤੀਪੂਰਨ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਬਹੁਤ ਹੀ ਮੰਦਭਾਗਾ ਹੈ। ਸਰਕਾਰ ਜਦੋਂ ਸਿੱਖ ਨੇਤਾਵਾਂ ਨਾਲ ਗੱਲਬਾਤ ਕਰ ਰਹੀ ਸੀ ਤਾਂ ਉਸ ਦੌਰਾਨ ਬਲ ਦਾ ਇਸਤੇਮਾਲ ਕਰਨਾ ਸਹੀ ਨਹੀਂ ਹੈ।
ਜਥੇਦਾਰ ਨੇ ਕਿਹਾ ਕਿ ਇਸ ਕਾਰਵਾਈ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਣੇ ਕਈ ਮੈਂਬਰ ਤੇ ਮੁਲਾਜ਼ਮ, ਸਿੱਖ ਸੰਗਤ ਤੇ ਪੁਲਿਸ ਜਵਾਨ ਜ਼ਖਮੀ ਹੋਏ ਹਨ। ਉਨ੍ਹਾਂ ਨੇ ਝੀਂਡਾ ਨਾਲ ਫੋਨ ‘ਤੇ ਗੱਲਬਾਤ ਕਰਕੇ ਉਨ੍ਹਾਂ ਦਾ ਤੇ ਜ਼ਖਮੀ ਸਿੱਖਾਂ ਦਾ ਹਾਲ-ਚਾਲ ਜਾਣਿਆ। ਝੀਂਡਾ ਨੇ ਗੱਲਬਾਤ ਦੌਰਾਨ ਪੁਲਿਸ ਦੀ ਕਾਰਵਾਈ ਨੂੰ ਗਲਤ ਦੱਸਿਆ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਤਾਂ ਮਾਮਲਾ ਗੱਲਬਾਤ ਤੇ ਸੂਝਬੂਝ ਨਾਲ ਆਸਾਨੀ ਨਾਲ ਸੁਲਝਾਇਆ ਜਾ ਸਕਦਾ ਸੀ। ਜਦੋਂ ਦੋਵੇਂ ਧਿਰਾਂ ਵਿਚ ਗੱਲਬਾਤ ਚੱਲ ਰਹੀ ਸੀ ਤਾਂ ਅਚਾਨਕ ਬਲ ਦਾ ਇਸਤੇਮਾਲ ਕਿਉਂ ਕੀਤਾ ਗਿਆ, ਇਸ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਕਿਤੇ ਸ਼ਾਂਤੀਪੂਰਨ ਧਰਨੇ ਨੂੰ ਬਦਨਾਮ ਕਰਨ ਲਈ ਕਿਸੇ ਸ਼ਰਾਰਤੀ ਤੱਤ ਨੇ ਪ੍ਰਦਰਸ਼ਨ ਵਿਚ ਦਾਖਲ ਹੋ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ। ਉਨ੍ਹਾਂ ਨੇ ਇਸ ਦੀ ਜਾਂਚ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਉਤਰਾਖੰਡ ਦੇ ਚਮੋਲੀ ‘ਚ ਸੁਰੰਗ ਅੰਦਰ ਭਰਿਆ ਮਲਬਾ ਤੇ ਪਾਣੀ, 9 ਮਜ਼ਦੂਰਾਂ ਦੀ ਮੌ/ਤ, ਕਈ ਜ਼ਖਮੀ
ਜਥੇਦਾਰ ਨੇ ਹਰਿਆਣਾ ਸਰਕਾਰ ਤੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਚ ਸੰਗਤ ‘ਤੇ ਗੱਡੀ ਚੜ੍ਹਾਉਣ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਨੇਤਾਵਾਂ ਨਾਲ ਗੱਲਬਾਤ ਕਰਕੇ ਪੂਰੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਰਿਆਣਾ ਦੀ ਸਿੱਖ ਸੰਗਤ ਨੂੰ ਇਕਜੁੱਟ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਧਰਨੇ ਵਿਚ ਕਿਸੇ ਸ਼ਰਾਰਤੀ ਤੱਤ ਨੂੰ ਸ਼ਾਮਲ ਨਾ ਹੋਣਾ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








