ਅਰਵਿੰਦ ਕੇਜਰੀਵਾਲ ਦੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਚਿੱਠੀ ਲਿਖੀ ਹੈ ਤੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ‘ਆਪ’ ਦੇ ਲਗਭਗ 160 ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਹੋਰ 10 ਹਜ਼ਾਰ ਵਰਕਰਾਂ ਦੀ ਗ੍ਰਿਫਤਾਰੀ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਮੁਤਾਬਕ ‘ਆਪ’ ਦੀ ਵਧਦੀ ਲੋਕਪ੍ਰਿਯਤਾ ਤੋਂ ਭਾਜਪਾ ਬੌਖਲਾ ਗਈ ਹੈ ਤੇ ਇਸੇ ਵਜ੍ਹਾ ਤੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : BJP ਆਗੂ RP ਸਿੰਘ ਨੇ ਚੰਡੀਗੜ੍ਹ ਧ/ਮਾਕੇ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ, ਕਿਹਾ-‘ਹਮ/ਲੇ ਦਾ ਟਾਰਗੇਟ ਸੀ ਅਸ਼ਵਨੀ ਸ਼ਰਮਾ’

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿਚ ਪਹਿਲੀ ਵਾਰ ਮਜ਼ਬੂਤ ਬਦਲ ਮਿਲਿਆ ਹੈ। ਲੋਕ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਇਕ ਨਿਡਰ, ਈਮਾਨਦਾਰ, ਦੇਸ਼ਭਗਤ ਤੇ ਚੰਗੇ ਪੜ੍ਹੇ-ਲਿਖੇ ਲੋਕਾਂ ਦੀ ਪਾਰਟੀ ਹੈ। ਇਸੇ ਕਾਰਨ ਪਿਛਲੇ ਕੁਝ ਸਾਲਾਂ ਵਿਚ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇਸੇ ਲਈ ਸਾਜਿਸ਼ ਰਚੀ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਨੇਤਾਵਾਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਓ ਜਿਸ ਨਾਲ ਆਮ ਆਦਮੀ ਪਾਰਟੀ ਹੀ ਨਾ ਬਚੇ। ਗੁਜਰਾਤ ਪੁਲਿਸ ਦੀ ਇਹ ਕਾਰਵਾਈ ਇਥੇ ਹੋਣ ਵਾਲੇ ਲੋਕਲ ਬਾਡੀਜ਼ ਚੋਣਾਂ ਤੋਂ ਪਹਿਲਾਂ ਹੋਰ ਤੇਜ਼ੀ ਨਾਲ ਵਧੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









