ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੇ ਐਕਸੀਡੈਂਟ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਰਹੀ ਹੈ। ਜਟਾਣਾ ਦੀ ਡਿਫੈਂਡਰ ਗੱਡੀ ਨੂੰ ਜਿਸ ਟਰੱਕ ਨੇ ਟੱਕਰ ਮਾਰੀ ਸੀ, ਉਸ ਦੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਅਦਾਲਤ ਵਿਚ ਪੇਸ਼ੀ ਹੋਈ ਹੈ। ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਕੁੰਡਲੀ ਥਾਣਾ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਮੁਲਜ਼ਮ ਹਰਿਆਣਾ ਦਾ ਨੂੰਹ ਇਲਾਕੇ ਦਾ ਵਾਸੀ ਹੈ।
ਦਿੱਲੀ ਹਾਈਵੇ ਉਤੇ ਹਾਦਸਾ ਵਾਪਰਿਆ ਸੀ। ਇਸ ਹਾਦਸੇ ਵਿਚ ਖੁਸ਼ਬਾਜ਼ ਸਿੰਘ ਤੇ ਉਨ੍ਹਾਂ ਦੇ ਇਕ ਸਾਥੀ ਦਾ ਦੇਹਾਂਤ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫਤਾਰ ਟਰੱਕ ਚਾਲਕ ‘ਤੇ ਪਹਿਲਾਂ ਵੀ ਟੱਕਰ ਨਾਲ ਸਬੰਧਤ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਖਾਲੀ ਪਲਾਟ ‘ਚ ਭੇਦਭਰੇ ਹਾਲਾਤਾਂ ‘ਚ ਮਿਲੀ ਆਟੋ ਚਾਲਕ ਦੀ ਦੇ/ਹ, ਜਾਂਚ ‘ਚ ਜੁਟੀ ਪੁਲਿਸ
ਦੱਸ ਦੇਈਏ ਕਿ ਬੀਤੇ ਦਿਨੀਂ ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਉਦੋਂ ਵਾਪਰਿਆ ਜਦੋਂ ਉਹ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









