ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅੰਮ੍ਰਿਤਸਰ ਕੋਰਟ ਵਿਚ ਸੁਖਦੇਵ ਸਿੰਘ ਭੁੱਲਰ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਪਾਈ ਹੈ। ਤਾਂ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਨਾ ਕਰੇ ਤੇ ਉਹ ਜ਼ਮਾਨਤ ਚਾਹੁੰਦੇ ਹਨ।
ਦਾਇਰ ਪਟੀਸ਼ਨ ’ਚ ਸੁਖਦੇਵ ਸਿੰਘ ਭੁੱਲਰ ਨੇ ਹਵਾਲਾ ਦਿੱਤਾ ਕਿ ਰਾਜਨੀਤਿਕ ਉਦੇਸ਼ ਅਤੇ ਮੀਡੀਆ ਟ੍ਰਾਇਲ ਦੇ ਚਲਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ DM ਸੁਸਾਈਡ ਕੇਸ ਵਿਚ ਸੁਖਦੇਵ ਭੁੱਲਰ ਨੂੰ ਜ਼ਮਾਨਤ ਮਿਲਦੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ : ਪਾਕਿਸਤਾਨ ਤੋਂ ਵਾਪਸ ਭਾਰਤ ਪਰਤਿਆ 2238 ਸਿੱਖ ਸ਼ਰਧਾਲੂਆਂ ਦਾ ਜਥਾ , 10 ਅਪ੍ਰੈਲ ਨੂੰ ਹੋਏ ਸੀ ਰਵਾਨਾ
ਇਥੇ ਇਹ ਵੀ ਦੱਸਣਯੋਗ ਹੈ ਕਿ ਡੀ.ਐਮ. ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਹੁਣ ਤੱਕ ਸੁਖਦੇਵ ਸਿੰਘ ਭੁੱਲਰ ਅਤੇ ਲਾਲਜੀਤ ਸਿੰਘ ਭੁੱਲਰ ਦੇ ਪੀ.ਏ. ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਦਕਿ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -:











