ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਵਿਚ ਕੀਤੀ ਗਈ ਹੈ। ਗ੍ਰਿਫਤਾਰੀ ਮਗਰੋਂ ਮੰਤਰੀ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਟਵੀਟ ਕਰਦਿਆਂ ਭੁੱਲਰ ਨੇ ਲਿਖਿਆ- ਵਾਹਿਗੁਰੂ ਜੀ, ਮੈਂ ਹਰ ਵਾਰ ਆਪਣ ਹਰ ਕਦਮ ਦੀ ਸ਼ੁਰੂਆਤ ਪ੍ਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਨ੍ਹਾਂ ਦੇ ਚਿਹਰਿਆਂ ਵਿਚ ਮੈਂ ਹਮੇਸ਼ਾ ਰੱਬ ਦੀ ਝਲਕ ਦੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਨ੍ਹਾਂ ਦੀ ਭਲਾਈ ਤੇ ਸੱਚਾਈ ਦੇ ਰਾਹ ‘ਤੇ ਚੱਲਣ ਲਈ ਹੀ ਰਿਹਾ ਹੈ।
ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਫਰਾਰ ਹੋ ਗਿਆ ਹਾਂ..ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ ਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ ਮੈਂ ਆਪਣੇ ਪੰਜਾਬ ਵਿਚ ਹੀ ਹਾਂ। ਸੱਚਾਈ ਤੇ ਇਨਸਾਫ ‘ਤੇ ਯਕੀਨ ਰੱਖਦਿਆਂ ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









