ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ 10 ਫੋਨ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਅੱਜ ਕੀਤੀ ਅਚਨਚੇਤ ਚੈਕਿੰਗ ਦੌਰਾਨ ਬੈਰਕ ਨੰਬਰ 1 ਵਿੱਚੋ 10 ਦੇ ਕਰੀਬ ਲਾਵਾਰਿਸ ਫੋਨ, 3 ਚਾਰਜਰ, ਇੱਕ ਹੈੱਡ ਫੋਨ ‘ਤੇ ਬੈਟਰੀ ਬਰਾਮਦ ਹੋਈ ਹੈ।
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਜੇਲ੍ਹ ਵਿੱਚ ਬੰਦ ਕੁਝ ਗੈਂਗਸਟਰਾ ਵੱਲੋਂ ਜੇਲ੍ਹ ਦੇ ਅੰਦਰ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ, ਫੰਡ ਘਪਲੇ ਦੇ ਦੋਸ਼ ‘ਚ ਗੁਰਦਾਸਪੁਰ EO ਗ੍ਰਿਫ਼ਤਾਰ
ਜਿਸ ਤੋਂ ਜੇਲ੍ਹ ਪ੍ਰਸ਼ਾਸਨ ਦੇ ਪੁਖਤਾ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਸੀ। ਓਥੇ ਹੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਦੇ ਕੁਝ ਅਧਿਕਾਰੀ ਤੇ ਕਰਮਚਾਰੀ ਜੇਲ੍ਹ ਸੁਪਰਡੈਂਟ ਦੇ ਕਿਸੇ ਵੀ ਹੁਕਮ ਨੂੰ ਮੰਨਣਾ ਜਰੂਰੀ ਨਹੀਂ ਸਮਝਦੇ, ਜਿਸ ਦੇ ਚੱਲਦੇ ਜੇਲ੍ਹ ਸੁਪਰਡੈਂਟ ਵੀ ਇਨ੍ਹਾਂ ਅਧਿਕਾਰੀਆ ਅੱਗੇ ਬੇਵੱਸ ਨਜ਼ਰ ਆ ਰਹੇ ਹਨ। ਇਸ ਦੇ ਚੱਲਦਿਆ ਜੇਲ੍ਹ ਵਿੱਚ ਬੰਦ ਹਵਾਲਾਤੀਆ ਕੋਲੋਂ ਇਤਰਾਜ਼ਯੋਗ ਵਸਤੂਆ ਅਤੇ ਮੋਬਾਈਲ ਫੋਨ ਬਰਾਮਦ ਹੋਣਾ ਲਗਾਤਾਰ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: