ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ 75ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਰਕਾਰ 15 ਅਗਸਤ ਤੋਂ 75 ਕਲੀਨਿਕ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।
ਸਰਕਾਰ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਹਲਕੇ ਵਿੱਚ ਘੱਟੋ-ਘੱਟ ਇੱਕ ਆਮ ਆਦਮੀ ਕਲੀਨਿਕ ਹੋਵੇਗਾ ਤਾਂ ਜੋ ਲੋਕਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਦੀ ਪੂਰਤੀ ਵੱਲ ਇਹ ਪਹਿਲਾ ਕਦਮ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਫਲੈਗਸ਼ਿਪ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ।
ਮੰਤਰੀ ਨੇ ਖੁਲਾਸਾ ਕੀਤਾ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਦੇ ਤਹਿਤ, “ਆਮ ਆਦਮੀ ਕਲੀਨਿਕ” ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ, ਹੇਠਲੇ ਅਤੇ ਮੱਧ ਵਰਗ ਦੇ ਲੋਕਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਘਰ ਦੇ ਸਾਰੇ ਸਿਹਤ ਲਾਭ ਮਿਲਣਗੇ ਬਲਕਿ ਇਹ ਹਸਪਤਾਲਾਂ ਵਿੱਚ ਬੇਲੋੜੀ ਭੀੜ ਨੂੰ ਘਟਾਉਣ ਵਿੱਚ ਵੀ ਮਦਦ ਕਰੇਗਾ।
ਇਹ ਵੀ ਪੜ੍ਹੋ : ਲੁਧਿਆਣਾ : 2 ਲਾਵਾਰਿਸ ਗੱਡੀਆਂ ਮਿਲਣ ਨਾਲ ਪੁਲਿਸ ਨੂੰ ਪਈਆਂ ਭਾਜੜਾਂ, ਸੱਦੇ ਗਏ ਬੰਬ ਨਿਰੋਧਕ ਦਸਤੇ
ਇਸ ਸਹੂਲਤ ਨਾਲ ਸੂਬੇ ਦੇ ਹਰ ਲਿੰਗ ਅਤੇ ਉਮਰ ਵਰਗ ਨੂੰ ਆਪਣੀ ਆਮਦਨ ਦੀ ਚਿੰਤਾ ਕੀਤੇ ਬਿਨਾਂ ਸਿਹਤ ਸੇਵਾਵਾਂ ਮਿਲਣਗੀਆਂ। ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਸਰਕਾਰ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਹਲਕੇ ਵਿੱਚ ਘੱਟੋ-ਘੱਟ ਇੱਕ ਆਮ ਆਦਮੀ ਕਲੀਨਿਕ ਹੋਵੇਗਾ ਤਾਂ ਜੋ ਲੋਕਾਂ ਨੂੰ ਮੁਫ਼ਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਪਿਛਲੇ ਮਹੀਨੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇੱਕ “ਆਮ ਆਦਮੀ ਕਲੀਨਿਕ” ਵਿੱਚ ਇੱਕ ਐਮਬੀਬੀਐਸ ਡਾਕਟਰ ਸਮੇਤ ਚਾਰ ਤੋਂ ਪੰਜ ਲੋਕਾਂ ਦਾ ਸਟਾਫ ਹੋਵੇਗਾ ਅਤੇ ਇਹ ਲੋਕਾਂ ਨੂੰ ਲਗਭਗ 100 ਟੈਸਟ ਅਤੇ ਦਵਾਈਆਂ ਮੁਫਤ ਮਿਲਣਗੀਆਂ। ਉਨ੍ਹਾਂ ਕਿਹਾ ਸੀ ਕਿ ਇਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -: