ਉਤਰਾਖੰਡ ਦੇ ਸੁਖੀਢਾਂਗ ਰੀਠਾ ਸਾਹਿਬ ਰੋਡ ਦੇ ਕੋਲ ਇੱਕ ਗੱਡੀ ਦੇ ਖਾਈ ਵਿੱਚ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਮੰਗਲਵਾਰ ਤੜਕੇ ਉਸ ਵੇਲੇ ਪਰਤਿਆ ਜਦੋਂ ਉਹ ਇੱਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਤੇ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ ਮੁਆਵਜ਼ੇ ਦਾ ਐਲਾਨ ਦਿੱਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਕਿ ਪੀ.ਐੱਮ. ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਪੀਐਮ ਨੇ ਕਿਹਾ, “ਉੱਤਰਾਖੰਡ ਦੇ ਚੰਪਾਵਤ ਵਿੱਚ ਵਾਪਰਿਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਇਸ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜ ਵਿੱਚ ਲੱਗਾ ਹੋਇਆ ਹੈ।”
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਕੁਮਾਊਂ ਦੇ ਡੀਆਈਜੀ ਨੀਲੇਸ਼ ਆਨੰਦ ਭਰਣੇ ਨੇ ਦੱਸਿਆ ਕਿ ਸੁਖੀਢਾਂਗ ਰੀਠਾ ਸਾਹਿਬ ਰੋਡ ਦੇ ਕੋਲ ਇੱਕ ਗੱਡੀ ਖਾਈ ਵਿੱਚ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ। ਹਾਦਸਾ ਮੰਗਲਵਾਰ ਤੜਕੇ ਉਸ ਵੇਲੇ ਹੋਇਆ ਜਦੋਂ ਸਾਰੇ ਇੱਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ।
ਹਾਦਸੇ ਤੋਂ ਬਾਅਦ ਪੁਲਿਸ ਤੇ ਰੇਸਕਿਊ ਟੀਮ ਮੌਕੇ ‘ਤੇ ਪਹੁੰਚ ਗਈ। 11 ਲਾਸ਼ਾਂ ਨੂੰ ਖਾਈ ਤੋਂ ਬਾਹਰ ਕੱਢਿਆ ਗਿਆ ਤੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਮ੍ਰਿਤਕ ਕਕਨਈ ਦੇ ਡਾਂਡਾ ਤੇ ਕਠੌਤੀ ਪਿੰਡ ਦੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।