ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 118 ਮਾਮਲੇ ਦਰਜ ਕੀਤੇ ਗਏ, ਜਦਕਿ 4 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 194 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੰਮ੍ਰਿਤਸਰ ਤੋਂ 2 ਇੱਕ ਮਰੀਜ਼ ਨੂੰ ਗੰਭੀਰ ਹਾਲਤ ਕਰਕੇ ਆਈਸੀਯੂ ਵਿੱਚ ਭਰਤੀ ਕੀਤਾ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 598248 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 580871 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 1153 ਮਾਮਲੇ ਅਜੇ ਵੀ ਐਕਟਿਵ ਹਨ।
ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16224 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 149 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 49 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 16 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਲਵਪ੍ਰੀਤ ਖੁਦਕੁਸ਼ੀ ਮਾਮਲਾ : ਕੈਨੇਡਾ ‘ਚ ਬੈਠੀ ਪਤਨੀ ਬੇਅੰਤ ਕੌਰ ਨੇ ਖੋਲ੍ਹੇ ਕਈ ਰਾਜ਼