ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੰਗਰੂਰ ਦਿੜ੍ਹਬਾ ਤੇ ਬਰਨਾਲਾ ਦੇ ਹੰਡਿਆਇਆ ਵਿਚ ਸੀਵਰੇਜ ਸਿਸਟਮ ਦੀ ਸਹੂਲਤ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਥਾਨਕ ਸਰਕਾਰ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਦਿਸ਼ਾ ਵਿਚ ਕੰਮ ਕਰਦੇ ਹੋਏ ਸੂਬੇ ਭਰ ਵਿਚ ਵਿਕਾਸ ਕੰਮ ਕਰਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸੰਗਰੂਰ ਦੇ ਦਿੜ੍ਹਬਾ ਵਿਚ ਯੂਪੀਵੀਸੀ ਪਾਈਪ ਸੀਵਰੇਜ ਪਾਉਣ ਤੇ ਮੇਨਹੋਲ ਬਣਾਉਣ, ਸੀਵਰ ਹਾਊਸ ਕਨੈਕਸ਼ਨ ਦੇਣ ਤੇ ਹੋਰ ਸਬੰਧਤ ਕੰਮਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉੁਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ ਵਿਚ ਯੂਪੀਵੀਸੀ ਪਾਈਪ ਸੀਵਰੇਜ ਤੇ ਮੇਨਹੋਲ ਨਿਰਮਾਣ, ਸੀਵਰ ਹਾਊਸ ਕੁਨੈਕਸ਼ਨ ਦੇਣ ਤੇ ਹੋਰ ਸਬੰਧਤ ਕੰਮਾਂ ‘ਤੇ ਲਗਭਗ 4.27 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਹ ਵੀ ਪੜ੍ਹੋ : ਲੁੱਟ-ਖੋਹ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਚੋਰੀ ਦੇ ਸਮਾਨ ਸਣੇ 4 ਗ੍ਰਿਫਤਾਰ
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ। ਇਸ ਲਈ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਨੇ ਪੰਜਾਬ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਤੇ ਗੁਣਵੱਤਾ ਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: