ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਫਗਵਾੜਾ ਵਿਚ ਇਕ ਨਿੱਜੀ ਯੂਨੀਵਰਸਿਟੀ ਦੇ ਨੇੜੇ ਬਣੇ ਪੀਜੀ ਵਿਚ ਜਿਸਮ ਫਿਰੋਸ਼ੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪੀਜੀ ਵਿਚ ਰੇਡ ਮਾਰੀ ਤੇ ਛਾਪੇ ਦੌਰਾਨ 13 ਕੁੜੀਆਂ ਤੇ 13 ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਪੀਜੀ ਨੂੰ ਵੀ ਸੀਲ ਕਰ ਦਿੱਤਾ ਹੈ।
ਦੱਸ ਦੇਈਏ ਕਿ ਫੜੀਆਂ ਗਈਆਂ ਕੁੜੀਆਂ ਵਿਚੋਂ 9 ਕੁੜੀਆਂ ਵਿਦੇਸ਼ੀ ਹਨ ਜਦੋਂ ਕਿ 4 ਭਾਰਤੀ ਹਨ, ਜੋ ਕਿ ਪੀਜੀ ਇਹ ਕਹਿ ਕੇ ਰਹਿ ਰਹੀਆਂ ਸਨ ਕਿ ਉਨ੍ਹਾਂ ਨੇ ਨਿੱਜੀ ਯੂਨੀਵਰਸਿਟੀ ਵਿਚ ਦਾਖਲਾ ਲਿਆ ਹੋਇਆ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ 13 ਕੁੜੀਆਂ ਤੇ 13 ਮੰਡਿਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਮੁੰਡੇ-ਕੁੜੀਆਂ ਦੇ ਪਾਸਪੋਰਟ ਵੀ ਬਰਾਮਦ ਕਰ ਲਏ ਹਨ।
ਇਹ ਵੀ ਪੜ੍ਹੋ : ਇਲੈਕਟ੍ਰਿਕ ਸਕੂਟਰ ਖਰੀਦਣਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜਾਣੋ ਡਿਟੇਲ
ਐੱਸਐੱਸਪੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ ਹੈ। ਮੁਲਜ਼ਮਾਂ ਤੋਂ ਪੁਲਿਸ ਨੇ 9 ਵਿਦੇਸ਼ੀ ਪਾਸਪੋਰਟ, 29 ਮੋਬਾਈਲ ਤੇ ਲਗਭਗ 45 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ –