ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਕੇਂਦਰੀ ਜੇਲ੍ਹ ‘ਚੋਂ 13 ਮੋਬਾਈਲ ਫ਼ੋਨ ਅਤੇ 80 ਪਾਊਚ ਤੰਬਾਕੂ ਦੇ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ ਅਤੇ ਕਸ਼ਮੀਰੀ ਲਾਲ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ ਦੋ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਦਵਿੰਦਰ ਸਿੰਘ ਨੇ ਦੱਸਿਆ ਕਿ 4 ਅਪ੍ਰੈਲ ਨੂੰ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ 12 ਮੋਬਾਈਲ ਫ਼ੋਨ ਅਤੇ 80 ਤੰਬਾਕੂ ਦੇ ਪਾਊਚ ਲਾਵਾਰਸ ਹਾਲਤ ਵਿੱਚ ਮਿਲੇ ਹਨ। ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ : ਦੋ ਭੈਣਾਂ ਦੇ ਇਕਲੌਤੇ ਭਰਾ ਦਾ ਬੇਰਹਿਮੀ ਨਾਲ ਕ.ਤਲ, ਜਾਂਚ ਵਿਚ ਜੁਟੀ ਪੁਲਿਸ
ASI ਗੁਰਦਿਆਲ ਸਿੰਘ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਕਸ਼ਮੀਰ ਲਾਲ ਦੀ ਸ਼ਿਕਾਇਤ ’ਤੇ ਹਵਾਲਾਤੀ ਜਵਾਹਰ ਸਿੰਘ ਉਰਫ਼ ਬਹਾਦਰ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਦੱਸਿਆ ਕਿ 5 ਅਪ੍ਰੈਲ ਨੂੰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: