ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਵਿਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਓਮਿਕਰੋਨ ਦੇ ਵਧਦੇ ਮਾਮਲਿਆਂ ਦਰਮਿਆਨ ਲੋਕਾਂ ਤੇ ਸਰਕਾਰ ਦੀਆਂ ਚਿੰਤਾਵਾਂ ਵਧ ਗਈਆਂ ਹਨ। ਇਸੇ ਦਰਮਿਆਨ ਖਬਰ ਹੈ ਕਿ ਛੱਤੀਸਗੜ੍ਹ ਵਿਚ ਇੱਕ ਹੀ ਸਕੂਲ ਦੇ 13 ਵਿਦਿਆਰਥੀ ਕੋਰੋਨਾ ਪਾਜੀਟਿਵ ਪਾਏ ਗਏ ਹਨ। ਹੋਸਟਲ ਨੂੰ ਕੰਟੇਨਮੈਂਟ ਜ਼ੋਨ ਵਿਚ ਬਦਲ ਦਿੱਤਾ ਗਿਆ ਹੈ।
ਛੱਸੀਸਗੜ੍ਹ ਦੇ ਰਾਏਗੜ੍ਹ ਵਿਚ ਇੱਕ ਹੀ ਸਕੂਲ ਦੇ 13 ਵਿਦਿਆਰਥੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ। ਸਾਰਿਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਸਕੂਲ ਦੇ ਹੋਸਟਲ ਵਿਚ ਲਗਭਗ 200 ਵਿਦਿਆਰਥੀ ਹਨ। ਅਹਿਤਿਆਤ ਦੇ ਤੌਰ ‘ਤੇ ਹੋਸਟਲ ਨੂੰ ਕੰਟੇਨਮੈਂਟ ਜ਼ੋਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਤੇ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ਵਿਚ ਹੁਣ ਤੱਕ ਓਮੀਕ੍ਰੋਨ ਦੇ 415 ਮਾਮਲੇ ਸਾਹਮਣੇ ਆ ਚੁੱਕੇ ਹਨ। ਪਿਛਲੇ 24 ਘੰਟੇ ਵਿਚ ਕੋਰੋਨਾ ਵਾਇਰਸ ਦੇ 7189 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ 387 ਲੋਕਾਂ ਦੀ ਮੌਤ ਹੋਈ ਹੈ। 7286 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਭਾਰਤ ਵਿਚ ਮੌਜੂਦਾ ਸਮੇਂ ਵਿਚ ਕੋਰੋਨਾ ਵਾਇਰਸ ਦੇ ਕੁੱਲ 77032 ਐਕਟਿਵ ਕੇਸ ਹਨ। ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ 4,79,530 ਦੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਸੰਕਰਮਣ ਦੇ ਖਤਰੇ ਦੇ ਮੱਦੇਨਜ਼ਰ ਹਰਿਆਣਾ, ਮੱਧ ਪ੍ਰਦੇਸ਼, ਯੂਪੀ, ਕਰਨਾਟਕ ਸਮੇਤ ਹੋਰ ਰਾਜਾਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 7,189 ਨਵੇਂ ਕਰੋਨਾ ਸੰਕਰਮਿਤ ਮਰੀਜ਼ ਮਿਲੇ ਹਨ। ਹੁਣ ਤੱਕ 140.01 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਕੋਰੋਨਾ ਸੰਕਰਮਿਤ ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.40 ਫੀਸਦੀ ਹੈ। ਜੋ ਪਿਛਲੇ ਸਾਲ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ। ਓਮੀਕਰੋਨ ਦੇ ਸਭ ਤੋਂ ਵੱਧ ਮਰੀਜ਼ਾਂ ਦੇ ਕਾਰਨ ਮਹਾਰਾਸ਼ਟਰ ਸਿਖਰ ‘ਤੇ ਹੈ। ਇਸ ਦੇ ਨਾਲ ਹੀ ਦਿੱਲੀ ਸਮੇਤ ਹੋਰ ਰਾਜ ਵੀ ਇਸ ਦਿਸ਼ਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ।