ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ ਪੱਖੀ ਕਦਮਾਂ ਦੇ ਸਪੱਸ਼ਟ ਸਬੂਤ ਵਜੋਂ, ਕਿਸਾਨ ਭਾਈਚਾਰੇ ਨੂੰ ਕੀਤੀਆਂ ਗਈਆਂ ਅਦਾਇਗੀਆਂ 1000 ਕਰੋੜ ਰੁਪਏ ਤੋਂ ਵੱਧ ਹੋ ਗਈਆਂ ਹਨ।
ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ 13000 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਪਿਛਲੇ ਇੱਕ ਦਹਾਕੇ ਦੌਰਾਨ ਕਿਸਾਨਾਂ ਨੂੰ ਕੀਤੀ ਗਈ ਇਹ ਸਭ ਤੋਂ ਵੱਧ ਅਦਾਇਗੀ ਹੈ।
ਹੋਰ ਜਾਣਕਾਰੀ ਦਿੰਦੇ ਹੋਏ, ਮੰਤਰੀ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਜਾਰੀ ਕੀਤੇ ਗਏ ਕੁੱਲ MSP ਭੁਗਤਾਨ ਪਿਛਲੇ ਸਾਲ (4754.42 ਕਰੋੜ ਰੁਪਏ) ਦੇ ਭੁਗਤਾਨ ਨਾਲੋਂ ਤਿੰਨ ਗੁਣਾ ਵਧ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਤੋੜ ਅੰਕੜੇ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਹਨ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਹ ਵੀ ਪੜ੍ਹੋ : ਕੇਂਦਰ ਵੱਲੋਂ 10 ਭਾਰਤੀ ਤੇ 6 ਪਾਕਿਸਤਾਨੀ ਯੂ-ਟਿਊਬ ਚੈਨਲ ਕੀਤੇ ਗਏ ਬੰਦ, ਫੇਕ ਨਿਊਜ਼ ਫੈਲਾਉਣ ਦਾ ਲੱਗਾ ਦੋਸ਼
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਜਾਰੀ ਰਹੇਗੀ। ਕਿਸਾਨਾਂ ਦੀ ਮਿਹਨਤ ਨਾਲ ਕੀਤੀ ਉਪਜ ਦੀ ਨਿਰਵਿਘਨ ਵਿਕਰੀ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਣਾ।