ਮੰਗਲਵਾਰ ਨੂੰ ਸਲੇਮ ਟਾਬਰੀ ਇਲਾਕੇ ‘ਚ ਇੱਕ ਨਵਜੰਮੀ ਬੱਚੀ ਦੀ ਠੰਡ ਨਾਲ ਮੌਤ ਹੋ ਗਈ ਜਦੋਂ ਉਸਦੀ 14 ਸਾਲਾ ਮਾਂ, ਜਬਰ ਜਨਾਹ ਪੀੜਤਾ, ਨੇ ਉਸਨੂੰ ਜਨਮ ਦੇਣ ਤੋਂ ਬਾਅਦ ਇੱਕ ਖਾਲੀ ਪਲਾਟ ਵਿੱਚ ਸੁੱਟ ਦਿੱਤਾ।
ਇਕ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਜਬਰ ਜਨਾਹ ਪੀੜਤ 14 ਸਾਲਾ ਮਾਂ ਨੇ ਆਪਣੇ ਨਵਜੰਮੇ ਬੱਚੇ ਨੂੰ ਚਾਦਰ ਵਿਚ ਲਪੇਟ ਕੇ ਖਾਲੀ ਪਲਾਟ ਵਿਚ ਸੁੱਟ ਦਿੱਤਾ ਸੀ। ਬੱਚੇ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਕੁੱਤਿਆਂ ਦੀ ਭੀੜ ਦੇਖ ਕੇ ਰਾਹਗੀਰਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਿਸੇ ਨੂੰ ਪਲਾਟ ਵਿੱਚ ਕੁਝ ਸੁੱਟਦੇ ਹੋਏ ਦੇਖਿਆ ਹੈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਪੁਲਿਸ ਅਧਿਕਾਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਪੀੜਤਾ ਲੜਕੀ ਮੁਤਾਬਕ ਇੱਕ ਵਿਅਕਤੀ ਜਿਸ ਨੂੰ ਉਹ ਜਾਣਦੀ ਸੀ, ਨੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਨੂੰ ਗਰਭਵਤੀ ਕਰ ਦਿੱਤਾ। ਬਾਅਦ ਵਿੱਚ ਉਹ ਫਰਾਰ ਹੋ ਗਿਆ ਸੀ। ਪੀੜਤਾ ਨੇ ਸੋਮਵਾਰ ਨੂੰ ਬੱਚੀ ਨੂੰ ਜਨਮ ਦਿੱਤਾ ਸੀ ਅਤੇ ਸਮਾਜਿਕ ਕਲੰਕ ਤੋਂ ਬਚਣ ਲਈ ਉਸ ਨੇ ਨਵਜੰਮੇ ਬੱਚੇ ਨੂੰ ਪਲਾਟ ਵਿੱਚ ਸੁੱਟ ਦਿੱਤਾ ਸੀ। ਲੜਕੀ ਖੁਦ ਪੀੜਤਾ ਹੈ, ਇਸ ਲਈ ਉਸ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।
ਜਬਰ ਜਨਾਹ ਦੇ ਦੋਸ਼ੀ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 315 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਜਲਦੀ ਹੀ ਦੋਸ਼ੀ ਦੀ ਭਾਲ ਕਰਕੇ ਗ੍ਰਿਫਤਾਰ ਕਰ ਲਿਆ ਜਾਵੇਗਾ।