ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਜ਼ਿਆਦਾਤਰ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ। ਪਰਿਵਾਰਾਂ ਦੇ ਪਰਿਵਾਰ ਉਜੜ ਰਹੇ ਹਨ। ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਅੱਲੋਵਾਲ ਤੋਂ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਅਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ 15 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਅਰਸ਼ਪ੍ਰੀਤ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਬੀਤੇ ਦਿਨੀਂ ਉਹ ਆਪਣੇ ਕਿਸੇ ਦੋਸਤ ਨਾਲ ਘਰ ਦੇ ਕੰਮ ਵਾਸਤੇ ਬਾਹਰ ਗਿਆ ਸੀ ਤੇ ਇਸ ਦੌਰਾਨ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ। ਅਰਸ਼ਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਦਾ ਕ.ਤਲ, ਖਾਲੀ ਪਲਾਟ ‘ਚ ਸੁੱਟੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ
ਦੋਸਤ ਨੇ ਅਰਸ਼ਪ੍ਰੀਤ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਤੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਅਰਸ਼ਪ੍ਰੀਤ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਨਸ਼ਿਆਂ ਦੀ ਹੋ ਰਹੀ ਖੁੱਲ੍ਹੇਆਮ ਵਿਕਰੀ ‘ਤੇ ਰੋਕ ਲਗਾਈ ਜਾਵੇ ਤਾਂ ਜੋ ਨਿਤ ਦਿਨ ਹੋਣ ਵਾਲੀਆਂ ਅਜਿਹੀਆਂ ਮੌਤਾਂ ‘ਤੇ ਠੱਲ੍ਹ ਪਾਈ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: