ਪੂਰੇ ਦੇਸ਼ ਸਣੇ ਪੰਜਾਬ ਵਿੱਚ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਗਾਤਾਰ ਦੂਜੇ ਦਿਨ ਕੋਰੋਨਾ ਵਿਸਫੋਟ ਹੋਇਆ ਹੈ। ਅੱਜ ਫਿਰ ਇਟਲੀ ਤੋਂ ਆਈ ਫਲਾਈਟ ‘ਚ 150 ਯਾਤਰੀ ਕੋਰੋਨਾ ਪੌਜ਼ੀਟਿਵ ਨਿਕਲੇ ਹਨ।
ਨਾਇਸ ਏਅਰਲਾਈਨ ਦੀ ਉਡਾਣ ਕੁਲ 290 ਯਾਤੀਰਆਂ ਨੂੰ ਲੈਕੇ ਮਿਲਾਨ ਸ਼ਹਿਰ ਤੋਂ ਅੰਮ੍ਰਿਤਸਰ ਪਹੁੰਚੀ ਹੈ। ਸਾਰੇ ਲੋਕਾਂ ਨੂੰ ਅੰਮ੍ਰਿਤਸਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਵੀ ਮਿਲਾਨ ਤੋਂ ਇਸ ਜਹਾਜ਼ ‘ਚ ਆਉਣ ਵਾਲੇ 179 ਯਾਤਰੀਆਂ ‘ਚੋਂ ਵੀਰਵਾਰ ਸਵੇਰੇ 125 ਯਾਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਜਿਸ ਤੋਂ ਬਾਅਦ ਇਨ੍ਹਾਂ ਨੂੰ ਅੰਮ੍ਰਿਤਸਰ ਦੇ ਹੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਇਟਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਚਾਰਟਰਡ ਫਲਾਈਟ ਤੋਂ ਉਤਰਨ ਵਾਲੇ 13 ਕੋਰੋਨਾ ਪਾਜ਼ੀਟਿਵ ਯਾਤਰੀ ਹਸਪਤਾਲ ਤੋਂ ਫਰਾਰ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਇੱਥੇ ਕੋਰੋਨਾ ਦੇ 117,094 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 302 ਲੋਕ ਵੀ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਓਮੀਕਰੋਨ ਵੇਰੀਐਂਟ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਕੇਸਾਂ ਦੀ ਗਿਣਤੀ 3010 ਹੋ ਗਈ ਹੈ।