ਅਫਗਾਨਿਸਤਾਨ ਵਿਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਘੱਟ ਤੋਂ ਘੱਟ 16 ਲੋਕਾਂ ਦੀ ਮੌਤ ਹੋ ਗਈ ਤੇ 24 ਲੋਕ ਜ਼ਖਮੀ ਹੋ ਗਏ ਹਨ। ਬੰਬ ਧਮਾਕਾ ਸਮਾਂਗਨ ਸੂਬੇ ਦੇ ਵਿਚਕਾਰ ਸਥਿਤ ਏਬਕ ਸ਼ਹਿਰ ਦੇ ਮਦਰੱਸੇ ਵਿਚ ਹੋਇਆ ਹੈ। ਤਾਲਿਬਾਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਇਕ ਮਦਰੱਸੇ ਵਿਚ ਹੋਏ ਧਮਾਕੇ ਵਿਚ ਘੱਟ ਤੋਂ ਘੱਟ 10 ਵਿਦਿਆਰਥੀਆਂ ਦੀ ਮੌਤ ਹੋ ਗਈ।
ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਤਾਕੋਰ ਨੇ ਕਿਹਾ ਕਿ ਉੱਤਰੀ ਸਮਾਂਗਨ ਸੂਬੇ ਦੀ ਰਾਜਧਾਨੀ ਏਬਕ ਵਿਚ ਹੋਏ ਧਮਾਕੇ ਵਿਚ ਕਈ ਜ਼ਖਮੀ ਹੋ ਗਏ ਹਨ। ਧਮਾਕੇ ਵਿਚ 16 ਲੋਕਾਂ ਦੀ ਮੌਤ ਹੋਈ ਹੈ। ਲਗਭਗ 27 ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਮਦਰੱਸੇ ਵਿਚ ਦੁਪਹਿਰ ਦੀ ਨਮਾਜ ਦੌਰਾਨ ਹੋਇਆ ਹੈ। ਮੀਡੀਆ ਰਿਪੋਰਟ ਮੁਤਾਬਕ ਜਿਸ ਮਦਰੱਸੇ ਵਿਚ ਧਮਾਕਾ ਹੋਇਆ ਹੈ, ਉਹ ਹਾਲ ਹੀ ਵਿਚ ਬਣਿਆ ਸੀ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬੀਆਂ ਬਾਰੇ ਦਿੱਤੇ ਵਿਵਾਦਿਤ ਬਿਆਨ ਲਈ ਮੰਗੀ ਮਾਫੀ
ਮਿਲੀ ਜਾਣਕਾਰੀ ਮੁਤਾਬਕ ਹਮਲੇ ਵਿਚ ਮਰਨ ਅਤੇ ਜ਼ਖਮੀ ਹੋਣ ਵਾਲੇ ਜ਼ਿਆਦਾਤਰ ਪੀੜਤ ਮਦਰੱਸੇ ਵਿਚ ਪੜ੍ਹਨ ਵਾਲੇ ਵਿਦਿਆਰਥੀ ਹਨ। ਹੁਣ ਤੱਕ ਕਿਸੇ ਵੀ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਅਗਸਤ 2021 ਵਿਚ ਸੱਤਾ ਵਿਚ ਵਾਪਸ ਪਰਤ ਆਇਆ ਹੈ। ਉਦੋਂ ਤੋਂ ਇਥੇ ਕਈ ਬੰਬ ਧਮਾਕੇ ਹੋ ਚੁੱਕੇ ਹਨ। ਕੁਝ ਧਮਾਕਿਆਂ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਖੁਰਾਸਾਨ ਨੇ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: