ਪੂਰੇ ਦੇਸ਼ ਦੇ ਨਾਲ ਹੁਣ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਦੇ 167 ਨਵੇਂ ਮਾਮਲੇ ਸਾਹਮਣੇ ਆਏ।
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਪਠਾਨਕੋਟ ਤੋਂ ਦਰਜ ਕੀਤੇ ਗਏ ਜਿਥੇ 46 ਕੇਸ ਮਿਲੇ। ਉਥੇ ਦੂਜੇ ਨੰਬਰ ‘ਤੇ ਪਟਿਆਲਾ ਵਿੱਚ 39 ਮਰੀਜ਼ ਮਿਲੇ। ਇਸ ਤੋਂ ਇਲਾਵਾ ਮੋਹਾਲੀ ਵਿੱਚ 18, ਲੁਧਿਆਣਾ ‘ਚ 17, ਜਲੰਧਰ ‘ਚ 12, ਕਪੂਰਥਲਾ ‘ਚ 9, ਬਠਿੰਡਾ ‘ਚ 7, ਗੁਰਦਾਸਪੁਰ ‘ਚ 6, ਫਤਹਿਗੜ੍ਹ ਸਾਹਿਬ , ਫਰੀਦਕੋਟ ਤੇ ਸ਼ਹੀਦ ਭਗਤ ਸਿੰਘ ਨਗਰ ਤੋਂ 2-2 ਤੇ ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਹੁਸ਼ਇਆਰਪੁਰ, ਮੋਗਾ ਤੇ ਤਰਨਤਾਰਨ ਤੋਂ ਇੱਕ-ਇੱਕ ਮਾਮਲਾ ਸਾਹਮਣੇ ਆਇਆ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 604594 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 587368 ਮਰੀਜ਼ ਠੀਕ ਹੋ ਕੇ ਹਸਪਤਾਲੋਂ ਘਰਾਂ ਨੂੰ ਪਰਤ ਚੁੱਕੇ ਹਨ। ਇਸ ਵੇਲੇ ਸੂਬੇ ਵਿੱਚ ਕੁਲ ਐਕਟਿਵ ਮਾਮਲੇ 582 ਹਨ, ਜਦਕਿ ਇਸ ਮਹਮਾਰੀ ਨਾਲ ਸੂਬੇ ਵਿੱਚ 16644 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਅੱਜ ਸੂਬੇ ਵਿੱਚ 33 ਮਰੀਜ਼ਾਂ ਨੂੰ ਠੀਕ ਹੋਣ ‘ਤੇ ਹਸਪਤਾਲ ਤੋਂ ਛੁੱਟੀ ਦਿੱਤੀ ਗਈ।
ਦੱਸ ਦੇਈਏ ਕਿ ਪੂਰੇ ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਸ ਦੇ ਚੱਲਦਿਆਂ ਕਈ ਸੂਬਿਆਂ ਵਿੱਚ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਹਾਲਾਂਕਿ ਰਾਹਤ ਵਾਲੀ ਗੱਲ ਇਹ ਹੈ ਕਿ ਤੇਜ਼ੀ ਨਾਲ ਫੈਲਣ ਵਾਲੇ ਓਮੀਕਰੋਨ ਦਾ ਹੁਣ ਤੱਕ ਪੰਜਾਬ ਵਿੱਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਦੋਂਕਿ ਚੰਡੀਗੜ੍ਹ ਵਿੱਚੋਂ ਇਸ ਵੇਰੀਐਂਟ ਵਾਲੇ ਮਰੀਜ਼ ਮਿਲ ਚੁੱਕੇ ਹਨ।