ਕਾਨੂੰਨੀ ਯਾਤਰਾ ਦਸਤਾਵੇਜ਼ਾਂ ‘ਤੇ ਪਾਕਿਸਤਾਨ ਗਏ 17 ਕਸ਼ਮੀਰੀ ਨੌਜਵਾਨ, ਜੋ ਚੁੱਪ-ਚਪੀਤੇ ਘਾਟੀ ਵਿੱਚ ਪਰਤੇ ਸਨ, ਉਹ ਅੱਤਵਾਦੀ ਰੋਕੂ ਮੁਹਿੰਮਾਂ ਵਿੱਚ ਮਾਰੇ ਗਏ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਚਿੰਤਾ ਪ੍ਰਗਟਾਈ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੇ ਇਥੇ ਅੱਤਵਾਦ ਨੂੰ ਸਵਦੇਸ਼ੀ ਅੰਦੋਲਨ ਵਜੋਂ ਰੰਗ-ਰੂਪ ਦੇਣ ਲਈ ਨਵੀਂ ਰਣਨੀਤੀ ਬਣਾਈ ਹੈ।
ਉਨ੍ਹਾਂ ਦੱਸਿਆ ਕਿ ਸਾਲ 2015 ਮਗਰੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉੱਚ ਸਿੱਖਿਆ ਹਾਸਲ ਕਰਨ, ਰਿਸ਼ਤੇਦਾਰਾਂ ਨੂੰ ਮਿਲਣ ਜਾਂ ਵਿਆਹ ਦੇ ਮਕਸਦ ਨਾਲ ਪਾਕਿਸਤਾਨ ਜਾਣ ਲਈ ਯਾਤਰਾ ਡਾਕੂਮੈਂਟਸ ਹਾਸਲ ਕੀਤੇ।
ਹਾਲ ਹੀ ਵਿੱਚ ਦੇਸ਼ ਦੇ ਉੱਚ ਤੇ ਤਕਨੀਕੀ ਸਿੱਖਿਆ ਰੈਗੂਲੇਟਰੀ- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ- ਨੇ ਇੱਕ ਬਿਆਨ ਜਾਰੀ ਕਰਕੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਸਰਹੱਦ ਪਾਰ ਵਰਗਲਾਇਆ ਗਿਆ ਸੀ ਤੇ ਉਨ੍ਹਾਂ ਵਿੱਚੋਂ ਕੁਝ ਨੂੰ ਹਥਿਆਰਾਂ ਦੀ ਟ੍ਰੇਨਿੰਗ ਦਿੱਤੀ ਗਈ ਜਾਂ ਮਨੀ ਲਾਂਡ੍ਰਿੰਗ ਲਈ ਇਸਤੇਮਾਲ ਕੀਤਾ ਗਿਆ ਸੀ।
ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ (ਐੱਸ.ਆਈ.ਏ.) ਨੇ ਇੱਕ ਹੁਰੀਅਤ ਨੇਤਾ ਤੇ ਹੋਰਨਾਂ ਖਿਲਾਫ ਪਾਕਿਸਤਾਨ ਵੇ ਵੱਖ-ਵੱਖ ਕਾਲਜਾਂ ਦੀਆਂ ਐੱਮ.ਬੀ.ਬੀ.ਐੱਸ. ਸੀਟਾਂ ਵੇਚਣ ਤੇ ਇਸ ਤੋਂ ਮਿਲੇ ਧਨ ਦੀ ਵਰਤੋਂ ਅੱਤਵਾਦੀ ਸਰਗਰਮੀਆਂ ਨੂੰ ਅੰਜਾਮ ਦੇਣ ਲਈ ਕਰਨ ਦੇ ਮਾਮਲੇ ਵਿੱਚ ਦੋਸ਼ਪੱਤਰ ਦਾਰ ਕੀਤਾ ਹੈ।
ਅਧਿਕਾਰੀਆਂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸੈਂਕੜੇ ਵਿਦਿਆਰਥੀਆਂ ਨੇ ਹਾਲ ਹੀ ਦੇ ਸਾਲਾਂ ਵਿੱਚ ਹਾਇਰ ਸਟੱਡੀ ਲਈ ਪਾਕਿਸਤਾਨ ਦੀ ਯਾਤਰਾ ਕੀਤੀ ਹੈ ਤੇ ਉਨ੍ਹਾਂ ਵਿੱਚੋਂ ਕੁਝ ਨੂੰ ਵਰਗਲਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਕਈ ਵਿਦਿਆਰਥੀਆਂ ਨੂੰ ਹਥਿਆਰਾਂ ਦੀ ਟ੍ਰੇਨਿੰਗ ਦਿੱਤੀ ਗਈ ਜਾਂ ਸਲੀਪਰ ਸੈੱਲ ਵਿੱਚ ਭਰਤੀ ਕੀਤਾ ਗਿਆ, ਤਾਂਕਿ ਸਰਹੱਦ ਪਾਰ ਬੈਠੇ ਹੈਂਡਲਰ ਦੇ ਨਾਲ ਸਾਂਝਾ ਕਰਨ ਲਈ ਜਾਣਕਾਰੀ ਇਕੱਠੀ ਕੀਤੀ ਜਾ ਸਕੇ।
ਅਧਿਕਾਰੀਆਂ ਨੇ ਕਿਹਾ ਕਿ ਇਸ ਦੇ ਲਈ ਇੱਕ ਮਜ਼ਬੂਤ ਵੱਖਵਾਦੀ ਲਾਬੀ ਹੁਰੀਅਤ ਨੇਤਾਵਾਂ ਤੋਂ ਸਿਫ਼ਾਰਿਸ਼ ਪੱਤਰ ਹਾਸਲ ਕਰਨ ਦੇ ਨਾਲ ਹੀ ਪਾਕਿਸਤਾਨ ਦੂਤਘਰ ਤੋਂ ਹੋਰ ਕਾਨੂੰਨੀ ਯਾਤਰਾ ਡਾਕਿਊਮੈਂਟਸ ਦੀ ਵਿਵਸਥਾ ਕਰਦੀ ਹੈ, ਤਾਂਕਿ ਐਂਟਰੀ ਲਈ ਪਾਕਿਸਤਾਨ ਦੀ ਯਾਤਰਾ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਉਨ੍ਹਾਂ ਕਿਹਾ ਕਿ ਪਾਕਿਸਤਾਨ ਲਿਜਾ ਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਰਹਿਣ ਸਣੇ ਹੋਰ ਸਾਰੀਆਂ ਵਿਵਸਥਾਵਾਂ ਆਮ ਤੌਰ ‘ਤੇ ਵੱਖਵਾਦੀਆਂ ਵੱਲੋਂ ਪਾਕਿਸਤਾਨ ਵਿੱਚ ਮੌਜੂਦ ਉਨ੍ਹਾਂ ਦੇ ਸਹਿ-ਸਾਜ਼ਿਸ਼ਕਰਤਾਵਾਂ ਨਾਲ ਇੱਕ ਪੂਰੀ ਪਲਾਨਿੰਗ ਵਾਲੀ ਸਾਜ਼ਿਸ਼ ਤਹਿਤ ਕੀਤੀ ਗਈ।
ਅਧਿਕਾਰੀਆਂ ਨੇ ਕਿਹਾ ਕਿ ਘੱਟੋ-ਘੱਟ 17 ਨੌਜਵਾਨ ਜੋ ਕਾਨੂੰਨੀ ਯਾਤਰਾ ਡਾਕਿਊਮੈਂਟਸ ‘ਤੇ ਪਾਕਿਸਤਾਨ ਗਏ ਸਨ ਤੇ ਮੰਨਿਆ ਜਾਂਦਾ ਹੈ ਕਿ ਉਹ ਉਸ ਦੇਸ਼ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ, ਉਹ ਐੱਲ.ਓ.ਸੀ. ‘ਤੇ ਜਾਂ ਮੁਠਭੇੜਾਂ ਦੌਰਾਨ ਮਾਰੇ ਗਏ।