ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਪੈਂਦੇ ਬਲਾਕ ਮਾਹਿਲਪੁਰ ਦੇ ਪਿੰਡ ਭਾਮ ਵਿੱਚ ਇੱਕ ਬਰੇਜ਼ਾ ਕਾਰ ਵਿੱਚ ਆਏ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਗੈਸ ਕਟਰ ਦੀ ਮਦਦ ਨਾਲ ਪੀਐਨਬੀ ਦਾ ਏਟੀਐਮ ਕੱਟ ਕੇ ਉਸ ਵਿੱਚ ਰੱਖੇ 17 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਚਓ ਚੱਬੇਵਾਲ ਗੁਰਪ੍ਰੀਤ ਸਿੰਘ, ਐਸਐਚਓ ਮਾਹਿਲਪੁਰ ਜਸਵੰਤ ਸਿੰਘ ਅਤੇ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਮੌਕੇ ’ਤੇ ਪੁੱਜੇ ਅਤੇ ਪਿੰਡ ਦੇ ਸਰਪੰਚ ਪਰਵਿੰਦਰ ਜਸਵਾਲ ਦੀ ਮਦਦ ਨਾਲ ਜਾਂਚ ਸ਼ੁਰੂ ਕੀਤੀ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਚੋਰੀ ਦੀ ਇਹ ਘਟਨਾ ਏਟੀਐਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਬੈਂਕ ਮੈਨੇਜਰ ਰਾਜਨ ਥਾਪਾ ਅਤੇ ਸਹਾਇਕ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ ਛੁੱਟੀਆਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਏਟੀਐਮ ਵਿੱਚ 17 ਲੱਖ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਗਈ ਸੀ ਤਾਂ ਜੋ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮੁੰਬਈ ਦੀ ਸੁਰੱਖਿਆ ਕੰਪਨੀ ਨੇ ਦਿੱਤੀ ਸੀ। ਜਦੋਂ ਚੋਰ ਏ.ਟੀ.ਐਮ. ਨੂੰ ਕੱਟ ਰਹੇ ਸਨ ਤਾਂ ਉਨ੍ਹਾਂ ਨੂੰ ਉਥੇ ਸੁਰੱਖਿਆ ਕੰਪਨੀ ਵੱਲੋਂ ਲਗਾਏ ਸਿਸਟਮ ਦੀ ਮਦਦ ਨਾਲ ਇਸ ਬਾਰੇ ਪਤਾ ਲੱਗਾ ਅਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾ ਕੇ ਤਸਵੀਰਾਂ ਵਾਇਰਲ ਕਰਨ ਵਾਲੇ ਜ਼ਮਾਨਤ ਅਰਜ਼ੀ ਰੱਦ
ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸ ਦਾ ਇਰਾਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਨਹੀਂ ਸੀ, ਸਗੋਂ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਝੁਕਣ ਦਾ ਸੀ, ਜੋਕਿ ਅਪਰਾਧ ਨਹੀਂ ਹੈ। ਦੂਜੇ ਪਾਸੇ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ‘ਤੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿੱਚ 153ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: