ਸਕੂਲ ਆਫ ਐਮੀਨੈਂਸ (SOE) ਦੇ 18 ਵਿਦਿਆਰਥੀ ਰਾਕੇਟ ਲਾਂਚ PSLV-C56/DS-SAR ਮਿਸ਼ਨ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਨੂੰ ਦੇਖਣਗੇ। ਵਿਦਿਆਰਥੀ ਲਾਂਚਿੰਗ ਦੇਖਣ ਲਈ ਅੱਜ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ ਹਨ। ਵਿਦਿਆਰਥੀ ਭਲਕੇ ਨੂੰ ਰਾਕੇਟ ਲਾਂਚ ਵੇਖਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੀਆਂ 15 ਵਿਦਿਆਰਥਣਾਂ ਅਤੇ 15 ਲੜਕਿਆਂ ਨੇ ਇਸ ਇਤਿਹਾਸਕ ਮੌਕੇ ਨੂੰ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੰਦਰਯਾਨ 3 ਦੀ ਲਾਂਚਿੰਗ ਦੇਖਣ ਵਾਲੇ ਇਹ ਵਿਦਿਆਰਥੀ ‘ਸਕੂਲਜ਼ ਆਫ਼ ਐਮੀਨੈਂਸ’ ਲਈ ਦਾਖ਼ਲਾ ਪ੍ਰੀਖਿਆ ਵਿੱਚ ਟਾਪਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਸ੍ਰੀਹਰੀਕੋਟਾ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ‘ਚ ਖਿਡਾਰੀਆਂ ਨੂੰ ਵੰਡੇ ਦਲੀਏ ‘ਚ ਮਿਲੀ ਕਿਰਲੀ, 48 ਬੱਚਿਆਂ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ
ਦੱਸ ਦੇਈਏ ਇਸਰੋ ਵੱਲੋਂ ਭਲਕੇ 30 ਜੁਲਾਈ ਨੂੰ ਰਾਕੇਟ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, SOE ਦੇ 30 ਵਿਦਿਆਰਥੀਆਂ ਨੇ ਸਤੀਸ਼ ਧਵਨ ਸਪੇਸ ਸੈਂਟਰ ਵਿਖੇ ਚੰਦਰਯਾਨ 3 ਦੇ ਲਾਂਚ ਨੂੰ ਦੇਖਿਆ। ਸਿੱਖਿਆ ਮੰਤਰੀ ਨੇ ਬੜੇ ਮਾਣ ਨਾਲ ਕਿਹਾ ਕਿ ਇਹ ਸਿੱਖਿਆ ਮਾਡਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ।
ਵੀਡੀਓ ਲਈ ਕਲਿੱਕ ਕਰੋ -: