ਅਬੋਹਰ ਦੇ ਖੂਈਆਂਸਰਵਾਲ ਥਾਣਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਐਕਟਿਵਾ ਸਵਾਰ ਨੂੰ 35 ਕਿਲੋ ਚੂਰਾ ਪੋਸਤ ਸਮੇਤ ਫੜਿਆ। ਅੰਤਰਰਾਜੀ ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ NDPSਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸੀ ਜਾਣਕਾਰੀ ਦਿੰਦਿਆਂ ਚੌਕੀ ਕੱਲਰਖੇੜਾ ਦੇ ਇੰਚਾਰਜ ASI ਮਨਜੀਤ ਸਿੰਘ ਨੇ ਦੱਸਿਆ ਕਿ ਗੁੰਮਜਾਲ ਬੈਰੀਅਰ ’ਤੇ ਨਾਕਾਬੰਦੀ ਦੌਰਾਨ ਸਫ਼ੈਦ ਰੰਗ ਦੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਸ੍ਰੀਗੰਗਾਨਗਰ ਵੱਲੋਂ ਆਉਂਦੇ ਦੇਖੇ ਗਏ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ ਸ਼ੁਰੂ ਕੀਤੀ ਗਈ। ਮੁਲਜ਼ਮਾਂ ਕੋਲੋਂ ਇੱਕ ਪਲਾਸਟਿਕ ਦੀ ਬੋਰੀ ਬਰਾਮਦ ਹੋਈ, ਜਿਸ ਵਿੱਚ ਮੁਲਜ਼ਮਾਂ ਨੇ ਫਲੀਆਂ ਭਰੀਆਂ ਹੋਈਆਂ ਸਨ।
ਇਹ ਵੀ ਪੜ੍ਹੋ : ਮੋਗਾ ‘ਚ ਖੁਲ੍ਹਿਆ ਸਰਕਾਰੀ UPSC ਸੈਂਟਰ, ਵਿਧਾਇਕ ਅਮਨਦੀਪ ਕੌਰ ਨੇ ਕੀਤਾ ਸਰਕਾਰ ਦਾ ਧੰਨਵਾਦ
ਫੜੇ ਗਏ ਮੁਲਜ਼ਮਾਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਦਇਆ ਰਾਮ ਵਾਸੀ ਮਾਧਵ ਨਗਰੀ ਗਲੀ ਨੰਬਰ 1 ਅਤੇ ਆਕਾਸ਼ ਪੁੱਤਰ ਸੁਨੀਲ ਕੁਮਾਰ ਵਾਸੀ ਕੈਟ ਰੋਡ ਵਜੋਂ ਹੋਈ ਹੈ। ਜਲਦ ਹੀ ਪੁਲਿਸ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਕਤ ਮੁਲਜ਼ਮ ਨਸ਼ੇ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿਸ ਨੂੰ ਵੇਚਣ ਜਾ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…