ਪੰਜਾਬ ਦੇ ਅਬੋਹਰ ਦੀ ਪੁਲਿਸ ਨੇ ਇਕ ਔਰਤ ਅਤੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 30 ਕਿਲੋ ਭੁੱਕੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਰਾਜਸਥਾਨ ਤੋਂ ਭੁੱਕੀ ਲਿਆ ਕੇ ਇੱਥੇ ਵੇਚਦੇ ਸਨ। ਪਰ ਸੂਚਨਾ ਮਿਲਣ ‘ਤੋਂ ਬਾਅਦ ਛਾਪਾ ਮਾਰ ਕੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਫੜ ਲਿਆ ਅਤੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ SI ਭੁਪਿੰਦਰ ਸਿੰਘ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਣੀ ਪਤਨੀ ਰਾਜੇਸ਼ ਸਿੰਘ ਵਾਸੀ ਕੁਤਬਗੜ੍ਹ ਥਾਣਾ ਗੁਰੂਹਰਸਹਾਏ ਅਤੇ ਰਾਜਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੰਜਗਰਾਈ ਗੁਰੂਹਰਸਹਾਏ ਰਾਜਸਥਾਨ ਤੋਂ ਭੁੱਕੀ ਲਿਆ ਕੇ ਵੇਚਦੇ ਹਨ। ਮੁਖ਼ਬਰ ਨੇ ਕਿਹਾ ਕਿ ਉਹ ਦੋਵੇਂ ਅੱਜ ਵੀ ਭੁੱਕੀ ਲਿਆ ਰਹੇ ਹਨ, ਜੇਕਰ ਮੌਕੇ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਵਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ ! IPL ‘ਚ 250 ਛੱਕੇ ਮਾਰਨ ਵਾਲੇ ਬਣੇ ਪਹਿਲੇ ਭਾਰਤੀ ਕ੍ਰਿਕਟਰ
ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਨੰਬਰ 2 ਦੀ ਪੁਲਿਸ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਦੋਵਾਂ ਨੂੰ ਰਿੱਧੀ ਸਿੱਧੀ ਕਲੋਨੀ ਨੇੜਿਓਂ ਕਾਬੂ ਕਰ ਲਿਆ। ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 30 ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਭੁੱਕੀ ਜ਼ਬਤ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: