ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ CIA-2 ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਨਾਕੇ ‘ਤੇ ਚੈਕਿੰਗ ਦੌਰਾਨ ਫੜੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਅੱਧਾ ਕਿੱਲੋ ਹੈਰੋਇਨ, 3 ਲੱਖ ਦੀ ਡਰੱਗ ਮਨੀ, ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਹੈ।
CIA-2 ਦੇ ਇੰਸਪੈਕਟਰ ਕਰਨਦੀਪ ਸਿੰਘ ਅਤੇ DSP ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਥਾਣਾ ਛਾਉਣੀ ਦੇ ਪਿੰਡ ਫੂਸ ਮੰਡੀ ਨੇੜੇ ਰੇਲਵੇ ਫਾਟਕ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਵੱਲੋਂ ਤਸਕਰਾਂ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ‘ਤੇ ਪੁਲਿਸ ਦੀ ਟੀਮ ਹੋਰ ਸਖ਼ਤ ਹੋ ਗਈ। ਕੁਝ ਦੇਰ ਬਾਅਦ ਬਾਈਕ ਸਵਾਰ 2 ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਗਿਆ। ਉਨ੍ਹਾਂ ਕੋਲ ਇੱਕ ਬੈਗ ਸੀ ਜਿਸ ਵਿੱਚੋਂ ਜਾਂਚ ਦੌਰਾਨ ਹੈਰੋਇਨ, ਡਰੱਗ ਮਨੀ ਅਤੇ ਇੱਕ ਪਿਸਤੌਲ ਬਰਾਮਦ ਹੋਇਆ।
ਇਹ ਵੀ ਪੜ੍ਹੋ : 2024 ਦੀ ਗਣਤੰਤਰ ਦਿਵਸ ਪਰੇਡ ‘ਚ ਸਿਰਫ਼ ਔਰਤਾਂ ਹੋਣਗੀਆਂ ਸ਼ਾਮਲ : ਰੱਖਿਆ ਮੰਤਰਾਲੇ
ਪੁਲਿਸ ਵੱਲੋਂ ਪੁੱਛਗਿੱਛ ‘ਚ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਦਿਉਨ, ਸੁਰਜੀਤ ਸਿੰਘ ਵਾਸੀ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਦੋਵਾਂ ਤਸਕਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: