ਗੁਰਦਾਸਪੁਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ, 2 ਮੋਬਾਈਲ ਫੋਨ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਸਰਚ ਆਪਰੇਸ਼ਨ ਦੌਰਾਨ ਇਨ੍ਹਾਂ ਦੋਸ਼ੀਆਂ ਨੂੰ ਫੜ ਲਿਆ। ਨਸ਼ਾ ਤਸਕਰ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਿੱਚ ਤਸਕਰੀ ਦਾ ਕੰਮ ਕਰ ਰਹੇ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
CIA ਸਟਾਫ਼ ਦੇ ਇੰਚਾਰਜ ਕਪਿਲ ਕੁਸ਼ਲ ਨੇ ਦੱਸਿਆ ਕਿ SSP ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਸਹੁੰ ਚੁੱਕੀ ਗਈ ਹੈ। ਇਸੇ ਕੜੀ ਵਿੱਚ ਪੁਲਿਸ ਥਾਣਾ ਕਲਾਨੌਰ ਵੱਲੋਂ 80 ਗ੍ਰਾਮ ਹੈਰੋਇਨ ਫੜੀ ਗਈ, ਇਹ ਨਾਕਾਬੰਦੀ ਕੋਟਲੀ ਸੂਰਤ ਮੱਲੀ ਰੋਡ ਡੇਢ ਕੁੰਵਰ ਕੋਲ ਕੀਤੀ ਗਈ।
ਇਹ ਵੀ ਪੜ੍ਹੋ : ਦਿੱਲੀ ‘ਚ ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਮੁੱਠਭੇੜ, 2 ਗ੍ਰਿਫਤਾਰ, ਪੰਜਾਬੀ ਗਾਇਕ ਨੂੰ ਕਰਨ ਆਏ ਸੀ ਟਾਰਗੇਟ
ਇਸ ਮੌਕੇ ਅਲੀ ਪੁੱਤਰ ਸਰਦੀਨ ਵਾਸੀ ਮਜੀਠਾ ਅਤੇ ਉਸ ਦੇ ਸਾਥੀ ਅਜ਼ਮਾਨ ਪੁੱਤਰ ਬਸ਼ੀਰ ਸਿੰਘ ਵਾਸੀ ਰਸੂਲਪੁਰ ਕਲਾਨੌਰ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 80 ਗ੍ਰਾਮ ਹੈਰੋਇਨ, ਦੋ ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮ ਖ਼ਿਲਾਫ਼ ਥਾਣਾ ਕਲਾਨੌਰ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇੰਚਾਰਜ ਨੇ ਦੱਸਿਆ ਕਿ ਦੋਵਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਕਿੱਥੇ ਵੇਚਦੇ ਹਨ ਤਾਂ ਜੋ ਬਾਕੀ ਦੋਸ਼ੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ : –