ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਥਾਣਾ ਬਰੀਵਾਲਾ ਦੀ ਪੁਲਿਸ ਨੇ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਬਰੀਵਾਲਾ ਦੇ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੇਮਨਾਲਾ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ ਕੋਲ ਪਹੁੰਚੀ ਸੀ। ਇਸ ਦੌਰਾਨ ਇੱਕ ਨੌਜਵਾਨ ਅਤੇ ਇੱਕ ਔਰਤ ਛਾਂ ਵਿੱਚ ਬੈਠੇ ਦੇਖੇ ਗਏ। ਜੋ ਪਲਾਸਟਿਕ ਦੇ ਲਿਫਾਫੇ ਵਿੱਚ ਕੁਝ ਲੱਭ ਰਹੇ ਸਨ। ਪੁਲਿਸ ਨੂੰ ਦੇਖ ਕੇ ਦੋਵੇਂ ਡਰ ਗਏ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 105 ਕਰੋੜ ਦੀ ਹੈਰੋਇਨ ਬਰਾਮਦ, CIA ਟੀਮ ਨੇ 3 ਤਸਕਰਾਂ ਨੂੰ ਵੀ ਦਬੋਚਿਆ
ਸ਼ੱਕ ਪੈਣ ’ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ ਸੱਤਾ ਵਾਸੀ ਪਿੰਡ ਚਢੇਵਾਂ, ਗੁਰਜੀਤ ਕੌਰ ਪਤਨੀ ਅਸ਼ੋਕ ਕੁਮਾਰ ਵਾਸੀ ਮੰਡੀ ਬਰੀਵਾਲਾ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: