ਲੁਧਿਆਣਾ ਜ਼ਿਲ੍ਹੇ ਵਿੱਚ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਸਾਲ 2019 ‘ਚ ਬੱਚੀ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਦੋਰਾਹਾ ਦੀ ਪੁਲਸ ਨੇ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਨੂੰ ਸਜ਼ਾ ਸੁਣਾਈ ਸੀ।
ਦੋਸ਼ੀਆਂ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ। 10 ਮਾਰਚ 2019 ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਉਸ ਦੇ ਖਿਲਾਫ ਦੋਰਾਹਾ ਪੁਲਿਸ ਸਟੇਸ਼ਨ ਵਿੱਚ 6 ਪੋਸਕੋ ਅਤੇ ਆਈਪੀਸੀ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਟਵਿੱਟਰ ਮਗਰੋਂ ਹੁਣ ਫੇਸਬੁੱਕ-ਇੰਸਟਾ ਯੂਜ਼ਰਸ ਨੂੰ ਝਟਕਾ, ਅਕਾਊਂਟ ਵੈਰੀਫਿਕੇਸ਼ਨ ਲਈ ਭਰਨੇ ਪਊ ਪੈਸੇ
ਦੋਸ਼ੀਆਂ ਦੀ ਪਛਾਣ ਰੋਹਿਤ ਕੁਮਾਰ ਅਤੇ ਵਿਨੋਦ ਵਾਸੀ ਦੋਰਾਹਾ ਵਜੋਂ ਹੋਈ ਹੈ। ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਅਤੇ ਸਰਕਾਰੀ ਵਕੀਲ ਬੀਡੀ ਗੁਪਤਾ ਨੇ ਦੱਸਿਆ ਕਿ ਅਦਾਲਤ ਨੇ ਦੋਸ਼ੀਆਂ ਨੂੰ 2 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਜਮ੍ਹਾਂ ਕਰਵਾਉਣ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: