ਹੁਸ਼ਿਆਰਪੁਰ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਚਾਰ ਮੋਟਰਸਾਈਕਲ ਬਰਾਮਦ ਹੋਏ ਹਨ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਲੋਕਾਂ ਨੂੰ ਚੋਰੀ ਦੇ ਮੋਟਰਸਾਈਕਲ ਸਸਤੇ ਭਾਅ ‘ਤੇ ਵੇਚਦੇ ਸਨ। ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ
ਪੁਲਿਸ ਪਾਰਟੀ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਸਿਮਰਜੀਤ ਸਿੰਘ ਉਰਫ਼ ਸਮਰ, ਮੰਗਲ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਅਟੱਲਗੜ੍ਹ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਇਸ ਸਮੇਂ ਵਾਸੀ ਹੈਦਰਵਾਲ ਥਾਣਾ ਬੁੱਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਵਿਸ਼ਾਲ ਉਰਫ਼ ਬਿਹਾਰੀ ਪੁੱਤਰ ਕਸ਼ਮੀਰ ਸਿੰਘ ਵਾਸੀ ਕੈਂਥਨ ਮੁਹੱਲਾ ਦਸੂਹਾ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਜਿਸ ਨੇ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਨ ਵਾਲਾ ਗਰੋਹ ਬਣਾਇਆ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਕਾਰ ਨੂੰ ਦੂਜੇ ਵਾਹਨ ਨੇ ਮਾਰੀ ਟੱਕਰ, ਹਾ.ਦਸੇ ‘ਚ 6 ਸਾਲਾ ਬੱਚੇ ਸਣੇ ਇੱਕੋ ਪਰਿਵਾਰ ਦੇ 7 ਮੈਂਬਰ ਜ਼ਖਮੀ
ਇਹ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰਦੇ ਸਨ। ਇਸ ਤੋਂ ਬਾਅਦ ਮੁਲਜ਼ਮ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਭੋਲੇ-ਭਾਲੇ ਲੋਕਾਂ ਨੂੰ ਚੋਰੀ ਦੇ ਮੋਟਰਸਾਈਕਲ ਸਸਤੇ ਭਾਅ ‘ਤੇ ਵੇਚਦੇ ਹਨ। ਅੱਜ ਵੀ ਉਹ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿੱਚ ਬਣੇ ਸ਼ੈੱਡ ਹੇਠ ਚੋਰੀ ਦੇ ਮੋਟਰਸਾਈਕਲ ਲੈ ਕੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਚੋਰੀ ਹੋਏ ਮੋਟਰਸਾਈਕਲ ਬਰਾਮਦ ਹੋ ਸਕਦੇ ਹਨ।
ਸੂਚਨਾ ਮਿਲਣ ਤੋਂ ਬਾਅਦ ਮੁਕੱਦਮਾ ਨੰਬਰ 457 ਮਿਤੀ 02-12-2023 AD 379 BHD ਥਾਣਾ ਸਿਟੀ ਹੁਸ਼ਿਆਰਪੁਰ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ 04 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਉਨ੍ਹਾਂ ਕੋਲੋਂ ਹੋਰ ਚੋਰੀ ਦੇ ਮੋਟਰਸਾਈਕਲਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –