ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ- ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ‘ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ
ਦੱਸਿਆ ਜਾ ਰਿਹਾ ਹੈ ਕਿ ਲਸ਼ਕਰ- ਏ- ਤੋਇਬਾ ਦੇ ਜਿਨ੍ਹਾਂ ਅੱਤਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।
SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: