ਪੰਜਾਬ ਦੇ ਗੁਰਦਾਸਪੁਰ ਦੇ ਭੈਣੀ ਮੀਆਂ ਖਾ ਥਾਣੇ ‘ਚ ਗਸ਼ਤ ਕਰ ਰਹੀ ਪੁਲਿਸ ਪਾਰਟੀ ‘ਤੇ ਦੋ ਬਦਮਾਸ਼ਾਂ ਨੇ ਫਾਇਰ ਕਰ ਦਿੱਤਾ। ਇਸ ਤੋਂ ਬਾਅਦ ਬਦਮਾਸ਼ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਦੋਵਾਂ ਦੇ ਹਥਿਆਰ ਮੌਕੇ ‘ਤੇ ਹੀ ਰਹਿ ਗਏ ਸਨ। ਪੁਲਿਸ ਨੇ ਦੋ ਦੇਸੀ ਪਿਸਤੌਲ, ਇੱਕ ਮੈਗਜ਼ੀਨ ਅਤੇ ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਹਥਿਆਰ ਬਰਾਮਦ ਕਰ ਲਏ ਹਨ। ਪੁਲਿਸ ਮੁਲਜ਼ਮਾਂ ਦੀ ਭਾਲ ‘ਚ ਜੁਟ ਗਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਭੈਣੀ ਮੀਆਂ ਖਾ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ SI ਮੋਹਨ ਲਾਲ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਮੱਖਣ ਸਿੰਘ ਅਤੇ ਰਾਜਦੀਪ ਸਿੰਘ ਵਾਸੀ ਬੁੱਢਾਬਾਲਾ ਇੱਕ ਕਾਰ ਵਿੱਚ ਹਥਿਆਰਾਂ ਸਮੇਤ ਘੁੰਮ ਰਹੇ ਹਨ। ਉਹ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ।
ਇਹ ਵੀ ਪੜ੍ਹੋ : CIA ਨੇ 24 ਘੰਟਿਆਂ ‘ਚ 8 ਮਹੀਨੇ ਦਾ ਅਗਵਾ ਬੱਚਾ ਕੀਤਾ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ
ਮੁਖਬਰ ਤੋਂ ਮਿਲੀ ਸੂਚਨਾ ‘ਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਬਾਜ਼ਾਰ ‘ਚ ਖੜ੍ਹੀ ਕਾਰ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗਲੀ ਵਿੱਚੋਂ ਨਿਕਲੇ ਮੱਖਣ ਸਿੰਘ ਨੇ ਦੇਸੀ ਪਿਸਤੌਲ ਨਾਲ ਪੁਲਿਸ ਪਾਰਟੀ ’ਤੇ ਫਾਇਰ ਕਰ ਦਿੱਤਾ। ਨਾਲ ਹੀ ਮੁਲਜ਼ਮ ਰਾਜਬੀਰ ਨੇ ਵੀ ਪਿਸਤੌਲ ਕੱਢ ਲਿਆ। ਇਸ ਦੌਰਾਨ ਦੋਵੇਂ ਮੁਲਜ਼ਮ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਏ। ਉਨ੍ਹਾਂ ਦੇ ਹਥਿਆਰ ਗਲੀ ਵਿੱਚ ਹੀ ਡਿੱਗ ਪਏ। ਪੁਲਿਸ ਨੇ ਹਥਿਆਰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: