ਪੰਜਾਬ ਮੰਤਰੀ ਮੰਡਲ ਦਾ ਅੱਜ ਇੱਕ ਵਾਰ ਫਿਰ ਵਿਸਥਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।
ਦੱਸ ਦੇਈਏ ਕਿ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ। ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲਾ: NIA ਨੇ 2 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ
ਸੂਤਰਾਂ ਮੁਤਾਬਕ ਨਿੱਝਰ ਨੇ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਰਸੀ ਗਵਾਉਣੀ ਪਈ।ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ: ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: