ਪਟਿਆਲਾ ਦੀ ਫੀਸ ਰੈਗੂਲੇਟਰੀ ਬਾਡੀ ਨੇ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਪ੍ਰਾਈਵੇਟ ਸਕੂਲਾਂ ਨੂੰ ਜੁਰਮਾਨਾ ਕੀਤਾ ਹੈ।
ਬਾਡੀ ਨੇ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਸਕੂਲਾਂ ਨੂੰ ਕ੍ਰਮਵਾਰ 2 ਲੱਖ ਅਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ।
ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋ ਸਕੂਲਾਂ ਰਿਆਨ ਇੰਟਰਨੈਸ਼ਨਲ ਸਕੂਲ ਅਰਬਨ ਅਸਟੇਟ ਫੇਜ਼-2 ਅਤੇ ਕੇਐਸਬੀ ਵਰਲਡ ਸਕੂਲ ਨੂੰ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਦੀ ਉਲੰਘਣਾ ਕਰਨ ਲਈ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਫੀਸ ਰੈਗੂਲੇਟਰੀ ਬਾਡੀ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸੰਸਥਾ ਨੇ ਸਕੂਲਾਂ ਦਾ ਨਿਰੀਖਣ ਕੀਤਾ ਅਤੇ ਗੜਬੜੀਆਂ ਪਾਈਆਂ। ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਪਰ ਇਹ ਜੁਰਮਾਨਾ ਉਦੋਂ ਲਗਾਇਆ ਗਿਆ ਜਦੋਂ ਉਹ ਇਸਦਾ ਕੋਈ ਜਾਇਜ਼ ਕਾਰਨ ਪੇਸ਼ ਨਹੀਂ ਕਰ ਸਕੇ।
ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ, ਪਰਿਵਾਰ ਨਾਲ PR ਲੈ ਕੇ ਕੈਨੇਡਾ ਗਏ ਮੋਹਾਲੀ ਦੇ ਇੰਜੀਨੀਅਰ ਦੀ ਮੌਤ
ਦਫਤਰ ਨੇ ਦੱਸਿਆ ਕਿ ਇਨ੍ਹਾਂ ਨੇ ਸੈਸ਼ਨ 2022-2023 ਦੌਰਾਨ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਨੂੰ ਅਣਗੌਲਿਆਂ ਕਰਕੇ ਵਿਦਿਆਰਥੀਆਂ ਤੋਂ ਵਾਧੂ ਫੀਸਾਂ ਵਸੂਲੀਆਂ।
ਦੋਵਾਂ ਸਕੂਲਾਂ ਨੂੰ ਕ੍ਰਮਵਾਰ 2 ਲੱਖ ਰੁਪਏ ਅਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ ਇੱਕ ਹਫ਼ਤੇ ਦੇ ਅੰਦਰ ਵਿਦਿਆਰਥੀਆਂ ਨੂੰ ਵਾਧੂ ਫੀਸ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: