ਪੰਜਾਬ ਦੀਆਂ 2 ਹੋਰ ਕੁੜੀਆਂ ਯੂਏਈ ਵਿੱਚ ਲਾਪਤਾ ਹੋ ਗਈਆਂ ਹਨ। ਇੰਨਾ ਹੀ ਨਹੀਂ ਲੜਕੀਆਂ ਦੇ ਮਾਪਿਆਂ ਦਾ ਵੀ ਪਿਛਲੇ ਇੱਕ ਹਫ਼ਤੇ ਤੋਂ ਸੰਪਰਕ ਨਹੀਂ ਹੋ ਰਿਹਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ ਹੈ ਅਤੇ ਇੰਡੀਆ ਇਨ ਆਬੂ ਧਾਬੀ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਲੜਕੀਆਂ ਦੀ ਜਾਣਕਾਰੀ ਸਾਂਝੀ ਕਰਨ।
ਜਾਣਕਾਰੀ ਅਨੁਸਾਰ ਪੰਜਾਬ ਦੀਆਂ ਦੋਵੇਂ ਲੜਕੀਆਂ ਦੀ ਪਛਾਣ ਮਨਪ੍ਰੀਤ ਕੌਰ (25) ਅਤੇ ਹਰਪ੍ਰੀਤ ਕੌਰ (21) ਵਜੋਂ ਹੋਈ ਹੈ। ਇਹ ਦੋਵੇਂ ਲੜਕੀਆਂ 2 ਮਈ 2023 ਨੂੰ ਕੰਮ ਲਈ ਯੂਏਈ ਦੇ ਸ਼ਾਰਜਾਹ ਗਈਆਂ ਸਨ। ਕਰੀਬ ਡੇਢ ਮਹੀਨੇ ਤੋਂ ਦੋਵੇਂ ਲੜਕੀਆਂ ਆਪਣੇ ਪਰਿਵਾਰਾਂ ਨਾਲ ਗੱਲਬਾਤ ਕਰ ਰਹੀਆਂ ਸਨ ਪਰ ਪਿਛਲੇ ਇਕ ਹਫਤੇ ਤੋਂ ਉਨ੍ਹਾਂ ਦਾ ਫੋਨ ‘ਤੇ ਕੋਈ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਪਰਿਵਾਰ ਚਿੰਤਾ ‘ਚ ਹਨ।
ਇਹ ਵੀ ਪੜ੍ਹੋ : ਪਤਨੀ ਦੇ ਰੱਖ-ਰਖਾਅ ਲਈ ਪਤੀ 29 ਹਜ਼ਾਰ ਦੇ ਸਿੱਕੇ ਲੈ ਕੇ ਪਹੁੰਚਿਆ ਥਾਣੇ, ਗਿਣਨ ‘ਚ ਪੁਲਿਸ ਦੇ ਛੁੱਟੇ ਪਸੀਨੇ
ਦੋਵਾਂ ਕੋਲ ਟੂਰਿਸਟ ਵੀਜ਼ਾ ਸੀ, ਜੋ ਸਿਰਫ਼ ਇੱਕ ਮਹੀਨੇ ਲਈ ਵੈਧ ਸੀ। ਇਨ੍ਹਾਂ ਕੁੜੀਆਂ ਨੂੰ 2 ਜੂਨ ਤੱਕ ਵਾਪਸ ਆਉਣਾ ਚਾਹੀਦਾ ਸੀ। ਪਰਿਵਾਰ ਨੂੰ ਖਦਸ਼ਾ ਹੈ ਕਿ ਇਹ ਦੋਵੇਂ ਲੜਕੀਆਂ ਗਲਤ ਹੱਥਾਂ ‘ਚ ਗਈਆਂ ਹੋ ਸਕਦੀਆਂ ਹਨ। ਦੱਸ ਦੇਈਏ ਕਿ ਦੁਬਈ ਵਿੱਚ ਲਾਪਤਾ ਹੋਣ ਜਾਂ ਅਗਵਾ ਹੋਣ ਵਾਲੀਆਂ ਇਹ ਪਹਿਲੀਆਂ ਕੁੜੀਆਂ ਨਹੀਂ ਹਨ। ਹਾਲ ਹੀ ਵਿੱਚ ਕੁਲਦੀਪ ਧਾਰੀਵਾਲ ਨੇ ਦੁਬਈ ਤੋਂ ਇੱਕ ਲੜਕੀ ਨੂੰ ਛੁਡਵਾਇਆ ਅਤੇ ਪਰਿਵਾਰ ਨਾਲ ਮਿਲਾਇਆ।
ਵੀਡੀਓ ਲਈ ਕਲਿੱਕ ਕਰੋ -: