ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਪਠਾਨਕੋਟ ਤੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਦੋਸ਼ੀ ਪਾਕਿ ਸਥਿਤ ਆਪਰੇਟਿਵ ਦੇ ਸੰਪਰਕ ਵਿੱਚ ਸਨ। ਸਰਹੱਦ ‘ਤੇ ਤਾਰਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤ ਪਹੁੰਚਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਪਹਿਲਾਂ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਕੋਈ ਖੇਪ ਲੈ ਕੇ ਆਏ ਹਨ ਜਾਂ ਨਹੀਂ। ਮੰਗਲਵਾਰ ਨੂੰ ਵੀ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਪਿੰਡ ਕੀੜੀਆਂ ਵਿੱਚ ਬਿਆਸ ਦਰਿਆ ਦੇ ਕੰਢੇ ਤੋਂ ਇੱਕ ਲੋਡਡ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਰਾਕੇਟ ਲਾਂਚਰ ਬਰਾਮਦ ਕੀਤਾ ਹੈ। ਪੁਲਿਸ ਨੂੰ ਇਸ ਆਰਪੀਜੀ ਬਾਰੇ ਫਿਲੀਪੀਨਜ਼ ਤੋਂ ਸੰਚਾਲਿਤ ਸਬ-ਮੋਡਿਊਲ ਦੇ 3 ਸੰਚਾਲਕਾਂ ਵੱਲੋਂ ਦੱਸਿਆ ਗਿਆ ਸੀ।
ਇਹ ਵੀ ਪੜ੍ਹੋ : ਅਪ੍ਰੈਲ ਤੱਕ ਲਟਕੀਆਂ ਜਲੰਧਰ, ਲੁਧਿਆਣਾ ਸਣੇ 5 MC ਚੋਣਾਂ, ਅਬਾਦੀ ਘਟਣ ਕਰਕੇ ਦੁਬਾਰਾ ਹੋਵੇਗਾ ਸਰਵੇਅ
ਮੁਲਜ਼ਮਾਂ ਵਿੱਚ ਤਰਨਤਾਰਨ ਦੇ ਪਿੰਡ ਚੰਬਲ ਦੇ ਵਾਸੀ ਕੁਲਬੀਰ ਸਿੰਘ, ਹੀਰਾ ਸਿੰਘ ਅਤੇ ਦਵਿੰਦਰ ਸਿੰਘ ਸ਼ਾਮਲ ਹਨ। ਇਸ ਮੋਡਿਊਲ ਨੂੰ ਫਿਲੀਪੀਨਜ਼ ਦਾ ਰਹਿਣ ਵਾਲਾ ਮਨੀਲਾ ਵਾਸੀ ਯਾਦਵਿੰਦਰ ਸਿੰਘ ਹੈਂਡਲ ਕਰ ਰਿਹਾ ਸੀ, ਜਿਸ ਨੂੰ ਪੁਲਿਸ ਨੇ ਦਰਜ ਕੀਤੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਹ ਦੋਸ਼ੀ ਅੱਤਵਾਦੀ ਲਖਬੀਰ ਲੰਡਾ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਦੋਸ਼ੀਆਂ ਨੂੰ ਯਾਦਵਿੰਦਰ ਸਿੰਘ ਦੇ ਨਿਰਦੇਸ਼ ‘ਤੇ ਹੀ ਸਰਹਾਲੀ ਪੁਲਿਸ ਸਟੇਸ਼ਨ ‘ਤੇ RPG ਹਮਲੇ ਦੇ ਦਿਨ ਇੱਕ ਲੋਡਿਡ RPG ਮੁਹੱਈਆ ਕਰਵਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: