ਫਿਰੋਜ਼ਪੁਰ ਜ਼ਿਲ੍ਹੇ ਦੀ ਜੀਰਾ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ‘ਚ ਛਾਪਾਮਾਰੀ ਕਰਕੇ ਮੁਲਜ਼ਮਾਂ ਦੇ ਲੱਖਾਂ ਰੁਪਏ ਦੇ ਸਾਧਨ ਜ਼ਬਤ ਕੀਤੇ ਹਨ। ਮੌਕੇ ਤੋਂ ਫਰਾਰ ਮੁਲਜ਼ਮਾਂ ਖਿਲਾਫ ਚੋਰੀ ਤੇ ਮਾਈਨਿੰਗ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗੁਪਤ ਸੂਚਨਾ ‘ਤੇ ਥਾਣਾ ਜੀਰਾ ਦੀ ਪੁਲਿਸ ਨੇ ਪਿੰਡ ਸ਼ੇਰਪੁਰ ਤਖਤੂਵਾਲਾ ਵਿਚ ਰੇਡ ਮਾਰੀ। ਪੁਲਿਸ ਨੇ 2 ਟਰੈਕਟਰ-ਟਰਾਲੀ, 2 ਟਿੱਪਰ ਤੇ ਇਕ ਜੇਸੀਬੀ ਮਸ਼ੀਨ ਜ਼ਬਤ ਕੀਤੀ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਜੀਰਾ ਸਦਰ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਪੁਲਿਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਸ਼ੇਰਪੁਰ ਤਖਤੂਵਾਲਾ ਵਿਚ ਸੂਚਨਾ ਮਿਲੀ ਸੀ। ਹਰਪ੍ਰੀਤ ਸਿੰਘ ਉਰਫ ਹੈਪੀ ਕਿਸੇ ਗੁਰਪ੍ਰੀਤ ਸਿੰਘ ਦੀ ਜ਼ਮੀਨ ਤੋਂ ਜੇਸੀਬੀ ਮਸ਼ੀਨ ਲਗਾ ਕੇ ਰੇਤ ਦੀ ਗੈਰ-ਕਾਨੂੰਨੀ ਤਰੀਕੇ ਨਾਲ ਨਿਕਾਸੀ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਮੌਕੇ ‘ਤੇ ਛਾਪੇਮਾਰੀ ਕੀਤੀ ਤੇ 4 ਵਾਹਨਾਂ ਤੇ ਮਸ਼ੀਨਾਂ ਨੂੰ ਕਬਜ਼ੇ ਵਿਚ ਲੈ ਕੇ ਜ਼ਬਤ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਫਿਰੋਜ਼ਪੁਰ ‘ਚ ਡੁੱਬਣ ਵਾਲੇ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ
ਫਿਰੋਜ਼ਪੁਰ ਵਿਚ ਗੈਰ-ਕਾਨੂੰਨੀ ਮਾਈਨਿੰਗ ਇਸ ਗੰਭੀਰ ਸਮੱਸਿਆ ਹੈ ਜਿਸ ਨਾਲ ਨਿਪਟਣ ਲਈ ਪੰਜਾਬ ਦੀ ਭਗਵੰਤ ਮਾਨ ਸਕਾਰ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਪਰ ਗੈਰ-ਕਾਨੂੰਨੀ ਮਾਈਨਿੰਗ ਲਈ ਲਗਾਤਾਰ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਜਿਸ ਨੂੰ ਰੋਕ ਸਕਣਾ ਪੁਲਿਸ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਹੈ। ਮੁਲਜ਼ਮਾਂ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਰਕੇ ਸੂਬੇ ਦੀ ਜਾਇਦਾਦ ਹੀ ਨਹੀਂ ਚੋਰੀ ਕੀਤੀ ਜਾ ਰਹੀ ਸਗੋਂ ਮਾਲੀਏ ਵਜੋਂ ਸਰਕਾਰ ਨੂੰ ਨੁਕਸਾਨ ਵੀ ਪਹੁੰਚਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: