ਖੁਫੀਆ ਏਜੰਸੀ ਨੇ ਵੱਡੀ ਕਾਰਵਾਈ ਕਰਦੇ ਹੋਏ ਮੱਧ ਪ੍ਰਦੇਸ਼ (MP) ਦੇ ਦੋ ਅਸਲਾ ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜੋਕਿ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਨਿਰਮਾਣ ਅਤੇ ਮੱਧ ਪ੍ਰਦੇਸ਼ ਤੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਖਰਗੋਨ ਜ਼ਿਲ੍ਹੇ ਦੇ ਪਿੰਡ ਰਤਵਾ ਦੇ ਭੋਰਲਾਲ ਉਰਫ਼ ਮਨੀਸ਼ ਬੜੇ ਅਤੇ ਬੁਰਹਾਨਪੁਰ ਜ਼ਿਲ੍ਹੇ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ/.30 ਬੋਰ ਦੀਆਂ 55 ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਨੂੰ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਯੂਨਿਟ ਵੱਲੋਂ ਜ਼ੋਰਦਾਰ ਫਾਲੋ-ਅਪ ਅਪਰੇਸ਼ਨਾਂ ਵਿੱਚ, ਅੰਮ੍ਰਿਤਸਰ ਵਿੱਚ ਰੇਲਵੇ ਕਰਾਸਿੰਗ ਵੱਲਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਚਾਰ ਪਿਸਤੌਲਾਂ ਨਾਲ ਗ੍ਰਿਫਤਾਰ ਕਰਨ ਦੇ ਤਿੰਨ ਹਫਤਿਆਂ ਬਾਅਦ ਇਹ ਸਫਲਤਾ ਮਿਲੀ ਹੈ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਐਸਐਸਓਸੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25/54/59 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ 120-ਬੀ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ ਨੂੰ ਕਰਾਰਾ ਜਵਾਬ, ‘ਗਆਉਣ ਲਈ ਮੇਰੇ ਕੋਲ ਹੁਣ ਕੁਝ ਨਹੀਂ, ਚੁੱਪ ਨਹੀਂ ਬੈਠਾਂਗਾ’
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ ਅਤੇ ਸਪਲਾਇਰ ਵੱਲੋਂ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਬੁਰਹਾਨਪੁਰ ਵਿੱਚ ਹੋਣ ਦਾ ਸ਼ੱਕ ਹੈ। ਇਨ੍ਹਾਂ ਸੂਚਨਾਵਾਂ ਤੋਂ ਬਾਅਦ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਸੀਆਈ ਅੰਮ੍ਰਿਤਸਰ ਦੀ ਇੱਕ 15 ਮੈਂਬਰੀ ਟੀਮ ਮੰਗਲਵਾਰ ਨੂੰ ਐੱਮ.ਪੀ. ਨੂੰ ਰਵਾਨਾ ਕੀਤੀ ਗਈ ਸੀ ਅਤੇ ਟੀਮ ਵੀਰਵਾਰ ਨੂੰ ਇਨ੍ਹਾਂ ਦੋ ਹਥਿਆਰਾਂ ਦੇ ਸਪਲਾਇਰਾਂ ਦਾ ਪਤਾ ਲਗਾਉਣ ਅਤੇ ਉਹਨਾਂ ਨੂੰ ਫੜਨ ਵਿੱਚ ਸਫਲ ਰਹੀ। ਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਵੱਡੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: