ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਲਰਟ ਹੋ ਗਈ ਹੈ। ਪਟਾਕੇ ਚਲਾਉਣ ਤੇ ਖਰੀਦਣ ਨੂੰ ਲੈ ਕੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਪਟਾਕੇ ਖਰੀਦਣ ਤੇ ਜਲਾਉਣ ‘ਤੇ 200 ਰੁਪਏ ਜੁਰਮਾਨਾ ਤੇ 6 ਮਹੀਨੇ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪਟਾਕੇ ਬਣਾਉਣ, ਸਟੋਰ ਕਰਨ ਅਤੇ ਵੇਚਣ ਵਾਲਿਆਂ ਨੂੰ ਤਿੰਨ ਸਾਲ ਦੀ ਕੈਦ ਅਤੇ 5,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਗੋਪਾਲ ਰਾਏ ਨੇ ਦੱਸਿਆ ਕਿ ਦੀਵਾਲੀ ‘ਤੇ ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕੁੱਲ 408 ਪਾਰਟੀਆਂ ਦਾ ਗਠਨ ਕੀਤਾ ਗਿਆ ਸੀ।
ਦਿੱਲੀ ਸਰਕਾਰ ਨੇ ਪਟਾਕਿਆਂ ‘ਤੇ ਪਾਬੰਦੀ ਲਗਾਈ ਹੈ ਤਾਂ ਜੋ ਤਿਉਹਾਰਾਂ ਅਤੇ ਸਰਦੀਆਂ ਦੇ ਮੌਸਮ ਦੌਰਾਨ ਹਵਾ ਦੀ ਗੁਣਵੱਤਾ ਖਰਾਬ ਨਾ ਹੋਵੇ। ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਨੂੰ ਲਾਗੂ ਕਰਨ ਲਈ ਦਿੱਲੀ ਸਰਕਾਰ ਨੇ ਕੁੱਲ 408 ਟੀਮਾਂ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਸਹਾਇਕ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ 210 ਟੀਮਾਂ ਬਣਾਈਆਂ ਹਨ।
ਮਾਲ ਵਿਭਾਗ ਨੇ 165 ਟੀਮਾਂ ਦਾ ਗਠਨ ਕੀਤਾ ਹੈ ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ 33 ਟੀਮਾਂ ਦਾ ਗਠਨ ਕੀਤਾ ਹੈ। ਦਿੱਲੀ ਸਰਕਾਰ ਨੇ ਦੀਵਾਲੀ ਸਮੇਤ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਵਰਤੋਂ ‘ਤੇ 1 ਜਨਵਰੀ ਤੱਕ ਪੂਰਨ ਪਾਬੰਦੀ ਲਗਾ ਦਿੱਤੀ ਸੀ, ਜੋ ਪਿਛਲੇ ਦੋ ਸਾਲਾਂ ਤੋਂ ਲਾਗੂ ਹੈ।
ਵੀਡੀਓ ਲਈ ਕਲਿੱਕ ਕਰੋ -: