ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੁੱਡਾ ਦਾ ਕਾਰਜਕਾਰੀ ਇੰਜੀਨੀਅਰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਵਿਜੀਲੈਂਸ ਦੇ ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਸ਼ਿਕਾਇਤ ‘ਤੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜੇ ਪੁੱਡਾ ਵੱਲੋਂ ਦੁੱਧ ਵਿਕਰੀ ਦਾ ਬੂਥ 2016 ਵਿੱਚ ਅਲਾਟ ਹੋਇਆ ਸੀ। ਇਸ ਤੋਂ ਬਾਅਦ 2021 ਵਿਚ ਉਹ ਕੈਨੇਡਾ ਚਲਾ ਗਿਆ ਤਾਂ ਉਸ ਦੇ ਪਿਤਾ ਵੱਲੋਂ ਬੂਥ ਚਲਾਇਆ ਜਾ ਰਿਹਾ ਸੀ। ਪੁੱਡਾ ਵੱਲੋਂ ਬੂਥ ਨੂੰ ਚਲਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਤੇ ਨਾਲ ਹੀ ਕਿਹਾ ਕਿ ਜੇਕਰ ਉਹ 20,000 ਰੁਪਏ ਰਿਸ਼ਵਤ ਨਹੀਂ ਦਿੰਦਾ ਤਾਂ ਉਸ ਬੂਥ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਧੁੰਦ ਕਾਰਨ ਅੰਮ੍ਰਿਤਸਰ ਤੋਂ ਮਲੇਸ਼ੀਆ ਲਈ 2 ਫਲਾਈਟਸ ਕੈਂਸਲ, ਕੁਝ ਨੂੰ ਕੀਤਾ ਗਿਆ ਰੀ-ਸ਼ਡਿਊਲ
ਸ਼ਿਕਾਇਤ ਮਿਲਣ ਦੇ ਬਾਅਦ ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਤੇ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਲੈਂਦਿਆਂ ਐਕਸੀਅਨ ਪੁੱਡਾ ਨੂੰ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਵੱਲੋਂ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –