ਸਾਲ 2022 ਵਿੱਚ ਪੰਜਾਬ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲਮੱਠ ਦੇਖਣ ਨੂੰ ਮਿਲੀ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਗਈ ਹੈ। ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਚੌਥੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, ਜਿਸ ਨੇ 92 ਸੀਟਾਂ ਜਿੱਤ ਕੇ ਬਹੁਮਤ ਨਾਲ ਸਰਕਾਰ ਬਣਾਈ। 2022 ਵਿੱਚ ਪੰਜਾਬ ਵਿੱਚ ਕੀ-ਕੀ ਵੱਡਾ ਹੋਇਆ, ਆਓ ਜ਼ਰਾ ਨਜ਼ਰ ਮਾਰਦੇ ਹਾਂ-
ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਆਪਣੀ ਪਹਿਲੀ ਰੈਲੀ ਕੀਤੀ ਸੀ। ਕਿਸਾਨ ਪ੍ਰਦਰਸ਼ਨਕਾਰੀਆਂ ਨੇ ਹੁਸੈਨੀਵਾਲਾ ਵਿੱਚ ਸ਼ਹੀਦੀ ਸਮਾਰਕ ਅੱਗੇ ਕਰੀਬ 30 ਕਿਲੋਮੀਟਰ ਸੜਕ ਜਾਮ ਕਰ ਦਿੱਤੀ। ਇਸ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ 15-20 ਮਿੰਟ ਤੱਕ ਫਲਾਈਓਵਰ ‘ਤੇ ਫਸ ਗਿਆ। ਪ੍ਰਧਾਨ ਮੰਤਰੀ ਨੇ ਰੈਲੀ ਕੈਂਸਲ ਕਰਕੇ ਬਠਿੰਡਾ ਏਅਰਪੋਰਟ ‘ਤੇ ਵਾਪਿਸ ਆ ਗਏ ਅਤੇ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ‘ਤੇ ਤਾਅਨੇ ਮਾਰਦੇ ਹੋਏ ਕਿਹਾ ਕਿ ਮੇਰੇ ਸੀ.ਐੱਮ. ਦਾ ਧੰਨਵਾਦ ਕਿ ਮੈਂ ਜਿਉਂਦਾ ਬਠਿੰਡਾ ਏਅਰਪੋਰਟ ਪਹੁੰਚ ਸਕਿਆ।
ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦਾ ਕਤਲ ਕਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਇਸ਼ਾਰੇ ‘ਤੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।
ਲਾਰੈਂਸ ਨੂੰ ਪੰਜਾਬ ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ ‘ਤੇ 15 ਜੂਨ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਲਾਰੈਂਸ ਨੂੰ ਕਰੀਬ 6 ਮਹੀਨੇ ਪੰਜਾਬ ‘ਚ ਰੱਖਿਆ ਗਿਆ। ਇਸ ਮਾਮਲੇ ਵਿੱਚ ਹੁਣ ਤੱਕ ਕਰੀਬ 36 ਲੋਕਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ।
ਰੋਡਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ। 1988 ਵਿੱਚ ਪੰਜਾਬ ਵਿੱਚ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਹੁਣ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ।
ਮੋਹੋਾਲੀ ਵਿੱਚ 9 ਮਈ 2022 ਨੂੰ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ RPG ਅਟੈਕ ਹੋਇਆ, ਜਿਸ ਵਿੱਚ ਬਿਲਡਿੰਗ ਦੇ ਸ਼ੀਸ਼ ਟੁੱਟ ਗਏ। ਹਮਲੇ ਵਿੱਚ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਪਾਕਿਸਤਾਨ ਵਿੱਚ ਲੁਕੇ ਹਰਵਿੰਦਰ ਰਿੰਦਾ ਦਾ ਨਾਂ ਸਾਹਮਣੇ ਆਇਆ। ਇਸ ਮਗਰੋਂ ਹਾਲ ਹੀ ਵਿੱਚ 10 ਦਸੰਬਰ 2022 ਨੂੰ ਤਰਨਤਾਰਨ ਵਿੱਚ ਸਰਹਾਲੀ ਦੇ ਪੁਲਿਸ ਸਟੇਸ਼ਨ ‘ਤੇ RPG ਅਟੈਕ ਕੀਤਾ ਗਿਆ। RPG ਰਾਕੇਟ ਗੇਟ ਦੇ ਗਰਿੱਲ ਨਾਲ ਟਕਰਾ ਕੇ ਸਾਂਝ ਕੇਂਦਰ ਵੱਲ ਮੁੜ ਗਿਆ। ਅਟੈਕ ਵਿੱਚ ਬੰਬ ਨਹੀਂ ਫਟਿਆ।
4 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਹਿੰਦੂ ਨੇਤਾ ਸੁਧੀਰ ਸੂਰੀ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸੇ ਮਹੀਨੇ 10 ਨਵੰਬਰ ਨੂੰ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਸਭ ਤੋਂ ਵੱਡਾ ਘਟਨਾਕ੍ਰਮ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਪੇਸ਼ੇ ਤੋਂ ਕਾਮੇਡੀਅਨ ਭਗਵੰਤ ਮਾਨ ਦੇ ਸੀ.ਐਮ ਚਿਹਰੇ ‘ਤੇ ਲੜੀਆਂ ਸਨ। ਇਹ ਫੈਸਲਾ ਸਹੀ ਸਾਬਤ ਹੋਇਆ ਅਤੇ ‘ਆਪ’ ਨੇ ਪੰਜਾਬ ‘ਚ 117 ‘ਚੋਂ 92 ਸੀਟਾਂ ਜਿੱਤ ਕੇ ਬਹੁਮਤ ਨਾਲ ਸਰਕਾਰ ਬਣਾਈ। ਕੋਈ ਹੋਰ ਪਾਰਟੀ ਵੀ ਪੂਰਨ ਵਿਰੋਧ ਵਿੱਚ ਨਹੀਂ ਆ ਸਕੀ। ਭਗਵੰਤ ਮਾਨ ਵੀ ਰਿਕਾਰਡ 45,000 ਵੋਟਾਂ ਨਾਲ ਜਿੱਤੇ। ਉਨ੍ਹਾਂ ਨੇ ਧੂਰੀ ਸੀਟ ਤੋਂ ਕਾਂਗਰਸ ਦੇ ਦਲਬੀਰ ਗੋਲਡੀ ਨੂੰ ਹਰਾਇਆ।
ਪਹਿਲੀ ਵਾਰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਗਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਜ ਭਵਨ ‘ਚ ਹੁੰਦਾ ਰਿਹਾ ਹੈ।
ਮਾਨ ਸਰਕਰ ਨੇ ਇਸ ਸਾਲ ਕਈ ਵੱਡੇ ਫੈਸਲੇ ਲਏ। 1 ਜੁਲਾਈ ਤੋਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣੀ ਸ਼ੁਰੂ ਕਰ ਦਿੱਤੀ। ਪੰਜਾਬ ਵਿੱਚ 86 ਫੀਸਦੀ ਪਰਿਵਾਰਾਂ ਦਾ ਦਸੰਬਰ ਵਿੱਚ ਮਿਲਿਆ ਅਕਤੂਬਰ-ਨਵੰਬਰ ਦਾ ਬਿਜਲੀ ਬਿੱਲ ਜੀਰੋ ਆਇਆ। ਕੈਬਨਿਟ ਮੀਟਿੰਗ ਤੋਂ ਬਾਅਦ 18 ਨਵੰਬਰ ਨੂੰ ਮਾਨ ਸਰਕਾਰ ਨੇ ਓਲਡ ਪੈਨਸ਼ ਸਕੀਮ (OPS ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਨਾਲ 3 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਮਿਲੇਗਾ।
ਮਾਨ ਸਰਕਾਰ ਨੇ ਵਨ MLA-ਵਨ ਪੈਨਸ਼ਨ ਲਈ 13 ਅਗਸਤ ਨੂੰ ਗਵਰਨਰ ਤੋਂ ਮਨਜ਼ੂਰੀ ਮਗਰੋਂ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਨਾਲ 1 ਸਾਲ ਵਿੱਚ 20 ਕਰੋੜ ਅਤੇ 5 ਸਾਲਾਂ ਵਿੱਚ ਕਰੀਬ 100 ਕਰੋੜ ਰੁਪਏ ਦੀ ਬੱਚਤ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ 7 ਜੁਲਾਈ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ। ਮਾਨ ਦੇ ਪਹਿਲੀ ਪਤਨੀ ਤੋਂ ਬੇਟੇ ਦਿਲਸ਼ਾਨ ਮਾਨ ਅਤੇ ਸੀਰਤ ਕੌਰ ਹਨ। ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ। ਉਹ ਮੁੱਖ ਮੰਤਰੀ ਵਜੋਂ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਆਏ ਸਨ। ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨ ਦੇ 3 ਮਹੀਨੀਆਂ ਮਗਰੋਂ ਹੀ ਉਪ ਚੋਣਾਂ ਹਾਰ ਗਈ। ਸੰਗਰੂਰ ਲੋਕ ਸਭਾ ਸੀਟ ‘ਤੇ ਸਿਮਨਰਜੀਤ ਸਿੰਘ ਮਾਨ ਨੇ ‘ਆਪ’ ਦੇ ਗੁਰਮੇਲ ਸਿੰਘ ਨੂੰ ਹਰਾ ਦਿੱਤਾ। ਇਸ ਹਾਰ ਦਾ ਮੁੱਖ ਕਾਰਨ ਸਿੱਧੂ ਮੂਸੇਵਾਲਾ ਦਾ ਕਤਲ ਰਿਹਾ।
ਸਾਲ 2022 ਵਿੱਚ ਵੱਡੀ ਸਿਆਸੀ ਉਥਲ-ਪੁਥਲ ਵੀ ਹੋਈ। ਸਾਬਕਾ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਵੱਡੇ ਸਿਆਸੀ ਲੀਡਰਾਂ ਤੇ ਸਾਬਕਾ ਮੰਤਰੀਆਂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹਜੰਗ ਸਿੰਘ ਬਾਜਵਾ ਤੇ ਹੋਰਨਾਂ ਨੇ ਭਾਜਪਾ ਦਾ ਪੱਲਾ ਫੜ ਲਿਆ। ਰਾਜਾ ਵੜਿੰਗ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਕਾਰ ਖਰੀਦਣਾ ਹੋਵੇਗਾ ਮਹਿੰਗਾ, ਜਾਣੋ ਕਿਹੜੀ ਕੰਪਨੀ ਕਿੰਨੀ ਕੀਮਤ ਵਧਾਏਗੀ?
ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਵਿੱਚ ਕਾਂਗਰਸ ਦੇ ਸਿੱਧੂ ਮੂਸੇਵਾਲਾ ਨੂੰ ਹਰਾਉਣ ਵਾਲੇ ਡਾ. ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਦੇ ਅਹੁਦੇ ‘ਤੇ ਟੈਂਡਰ ਦੇ ਬਦਲੇ ਕਮਿਸ਼ਨ ਲੈਣ ਤੇ ਦੋਸ਼ ਵਿੱਚ ਬਰਖਾਸਤ ਕਰ ਦਿੱਤਾ ਗਿਆ ਅਤੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਾਧੂ ਸਿੰਘ ਧਰਮਸੌਤ, ਸ਼ਾਮ ਸੁੰਦਰ ਅਰੋੜਾ ਸਣੇ ਕਾਂਗਰਸ ਦੇ ਕਈ ਮੰਤਰੀਆਂ ‘ਤੇ ਕੁਰੱਪਸ਼ਨ ਕੇਸਾਂ ਵਿੱਚ ਸ਼ਿਕੰਜਾ ਕੱਸਿਆ ਗਿਆ।
ਇਸ ਤੋਂ ਇਲਾਵਾ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਲ ਏਅਰਪੋਰਟ ਰਖਿਆ ਗਿਆ। ਚੰਡੀਗੜ੍ਹ ਯੂਨੀਵਰਸਿਟੀ ਦਾ ਨਿਊਡ ਵੀਡੀਓ ਲੀਕ ਕਾਂਡ ਵੀ ਖੂਬ ਚਰਚਾ ਵਿੱਚ ਰਿਹਾ। ਉਥੇ ਹੀ 19 ਖਿਡਾਰੀਆਂ ਨੇ ਕਾਮਨਵੈਲਥ 2022 ਵਿੱਚ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰੋਸ਼ਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: