ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧੱਕਦੀ ਜਾ ਰਹੀ ਹੈ। ਨਸ਼ਿਆਂ ਕਰਕੇ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਜ਼ਿਲ੍ਹੇ ਤੋਂ ਜਿਥੇ ਇੱਕ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਪਰਿਵਾਰ ਦਾ ਇਲਜ਼ਾਮ ਹੈ ਕਿ ਨੌਜਵਾਨ ਦੇ ਦੋਸਤਾਂ ਨੇ ਆਟੋ ਵਿੱਚ ਬੈਠਦੇ ਹੀ ਉਸਦੇ ਬੇਟੇ ਨੂੰ ਓਵਰਡੋਜ਼ ਨਸ਼ਾ ਕਰਵਾ ਦਿੱਤਾ। ਇਸ ਤੋਂ ਬਾਅਦ ਨੌਜਵਾਨ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਗੁਰਸਿਮਰਨਜੀਤ ਸਿੰਘ ਹੈ।
ਘਟਨਾ ਦੁੱਗਰੀ ਫੇਜ਼-1 ਦੰਗਾ ਪੀੜਤ ਕਾਲੋਨੀ ਦੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਮੁਤਾਬਕ ਪਹਿਲਾਂ ਉਨ੍ਹਾਂ ਦਾ ਲੜਕਾ ਕਦੇ ਵੀ ਨਸ਼ਾ ਨਹੀਂ ਕਰਦਾ ਸੀ। ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਦਿੱਤਾ।
ਮ੍ਰਿਤਕ ਨੌਜਵਾਨ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੁੱਤਰ ਗੁਰਸਿਮਰਨਜੀਤ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਯਕੀਨ ਨਹੀਂ ਆਇਆ। ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਆਦਿ ਨੂੰ ਦੇਖਣ ‘ਤੇ ਪਤਾ ਲੱਗਾ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰ ਦਿੱਤਾ ਹੈ। ਪਰਿਵਾਰ ਨੇ ਪੁਲਿਸ ਤੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ CM ਚੰਨੀ, ਦਾਸਤਾਨ-ਏ-ਸ਼ਹਾਦਤ ਉਦਘਾਟਨੀ ਸਮਾਰੋਹ ‘ਚ ਹੇਰਫੇਰ ਦੇ ਲੱਗੇ ਦੋਸ਼
ਦੁੱਗਰੀ ਇਲਾਕੇ ਵਿੱਚ ਖੁੱਲ੍ਹੇਆਮ ਚਿੱਟੇ ਦੀ ਵਿਕਰੀ ਕਾਰਨ ਲੋਕਾਂ ਵਿੱਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਕੁਝ ਲੋਕਾਂ ਦੀ ਮਿਲੀਭੁਗਤ ਨਾਲ ਹੀ ਚਿੱਟੇ ਦਾ ਧੰਦਾ ਚੱਲਦਾ ਹੈ। ਹਰ ਰੋਜ਼ ਨੌਜਵਾਨ ਪਾਰਕਾਂ ਆਦਿ ਵਿੱਚ ਟੀਕੇ ਲਗਾਉਂਦੇ ਹਨ। ਇਲਾਕਾ ਪੁਲਿਸ ਅੱਖਾਂ ਬੰਦ ਕਰਕੇ ਬੈਠੀ ਹੈ। ਦੂਜੇ ਪਾਸੇ ਜੇ ਇਲਾਕੇ ਦੇ ਲੋਕ ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਲੋਕਾਂ ‘ਤੇ ਹਮਲਾ ਵੀ ਕਰ ਦਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ -: