2274 cases of : ਪੰਜਾਬ ‘ਚ ਕੋਰੋਨਾ ਦੀ ਰਫਤਾਰ ਰੋਜ਼ਾਨਾ ਵਧਦੀ ਜਾ ਰਹੀ ਹੈ। ਬਹੁਤ ਵੱਡੀ ਗਿਣਤੀ ‘ਚ ਕੋਵਿਡ-19 ਦੇ ਕੇਸ ਸਾਹਮਣੇ ਆ ਰਹੇ ਹਨ ਤੇ ਮੌਤ ਦਰ ‘ਚ ਵੀ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 53 ਮੌਤਾਂ ਹੋਈਆਂ ਹਨ ਜਦੋਂ ਕਿ 2274 ਨਵੇਂ ਕੇਸ ਆਏ ਸਾਹਮਣੇ ਹਨ। ਪੰਜਾਬ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 19403 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 217663 ਹੋ ਗਈ ਹੈ ਜਦੋਂ ਕਿ 191825 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਤੱਕ 5666257 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਅੱਜ ਦੇ ਦਿਨ 39799 ਵਿਅਕਤੀਆਂ ਦੇ ਸੈਂਪਲ ਇਕੱਠੇ ਕੀਤੇ ਗਏ। 268 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ ਤੇ 29 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ ‘ਤੇ ਹਨ।
ਸੂਬੇ ‘ਚ ਕੋਰੋਨਾ ਨਾਲ ਹੁਣ ਤੱਕ 6435 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸੂਬੇ ‘ਚ ਅੱਜ ਜਿਹੜੀਆਂ 53 ਮੌਤਾਂ ਹੋਈਆਂ। ਉਨ੍ਹਾਂ ‘ਚੋਂ ਅੰਮ੍ਰਿਤਸਰ ਤੋਂ 3, ਗੁਰਦਾਸਪੁਰ ਤੋਂ 2, ਹੁਸ਼ਿਆਰਪੁਰ ਤੋਂ 9, ਜਲੰਧਰ ਤੋਂ 14, ਲੁਧਿਆਣੇ ਤੋਂ 4, ਮੋਗੇ ਤੋਂ 3, ਐੱਸ. ਏ. ਐੱਸ. ਨਗਰ ਤੋਂ 3, ਪਟਿਆਲੇ ਤੋਂ 6, ਰੋਪੜ ਤੋਂ 2, ਸੰਗਰੂਰ ਤੋਂ 1, ਐੱਸ. ਬੀ. ਐੱਸ. ਨਗਰ ਤੋਂ 4 ਤੇ ਤਰਨਤਾਰਨ ਤੋਂ 1-1 ਵਿਅਕਤੀ ਦੀ ਮੌਤ ਹੋ ਗਈ। ਸਭ ਤੋਂ ਵੱਧ ਕੇਸ ਜਿਲ੍ਹਾ ਲੁਧਿਆਣੇ ਤੋਂ 364 ਰਿਪੋਰਟ ਹੋਏ। ਇਸੇ ਤਰ੍ਹਾਂ ਜਲੰਧਰ ਤੋਂ 322, ਐੱਸ. ਏ. ਐੱਸ. ਨਗਰ ਤੋਂ 263, ਪਟਿਆਲੇ ਤੋਂ 220, ਅੰਮ੍ਰਿਤਸਰ ਤੋਂ 246, ਹੁਸ਼ਿਆਰਪੁਰ ਤੋਂ ਗੁਰਦਾਸਪੁਰ ਤੋਂ 111 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।
ਰੋਜ਼ਾਨਾ ਵਧ ਰਹੇ ਕੇਸਾਂ ਪ੍ਰਤੀ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੰਤਤ ਨਜ਼ਰ ਆਏ ਅਤੇ ਉਨ੍ਹਾਂ ਨੇ ਕੇਂਦਰ ਤੋਂ 60 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਵੈਕਸੀਨੇਸ਼ਨ ਦੀ ਖੁੱਲ੍ਹ ਦੇਣ ਦੀ ਮੰਗ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਤੇ ਹੁਣ 1 ਅਪ੍ਰੈਲ ਤੋਂ 45 ਸਾਲ ਤੋਂ ਵਧ ਉਰ ਦੇ ਵਿਅਕਤੀਆਂ ਦੇ ਕੋਰੋਨਾ ਟੀਕਾ ਲਗਾਇਆ ਜਾਵੇਗਾ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ ਤੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।