23.65 crore grant : ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਲਈ 379 ਸਰਕਾਰੀ ਸਕੂਲਾਂ ਨੂੰ 23.65 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਦਿੱਤੀ ਗਈ। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ 9 ਟਰੇਡਾਂ ਦੀ ਕਿੱਤਾ ਮੁਖੀ ਸਿੱਖਿਆ ਦਿੱਤੀ ਜਾ ਰਹੀ ਹੈ। ਇਨ੍ਹਾਂ ਟਰੇਡਾਂ ‘ਚ ਫਿਜ਼ੀਕਲ ਐਜੂਕੇਸ਼ਨ, ਹੈਲਥ ਕੇਅਰ, ਸਕਿਓਰਿਟੀ, ਰਿਟੇਲ, ਕੰਸਟਰਕਸ਼ਨ, ਆਈ.ਟੀ., ਬਿਊਟੀ ਐਂਡ ਵੈੱਲਨੈੱਸ, ਟਰੈਵਲ ਐਂਡ ਟੂਰੀਜ਼ਮ ਸ਼ਾਮਿਲ ਹਨ। ਇਨ੍ਹਾਂ 379 ਸਕੂਲਾਂ ‘ਚ ਲੈਬ ਸਥਾਪਤ ਹੋਣ ਨਾਲ ਸਾਰੇ ਵਿਦਿਾਰਥੀਆਂ ਨੂੰ ਇਨ੍ਹਾਂ NSQF ਕਿੱਤਾ ਮੁਖੀ ਵਿਸ਼ਿਆਂ ਦੀ ਪ੍ਰੈਕੀਟਕਲ ਜਾਣਕਾਰੀ ਲੈਣੀ ਆਸਾਨ ਹੋ ਜਾਵੇਗੀ।
ਫਿਜ਼ੀਕਲ ਐਜੂਕੇਸ਼ਨ, ਰਿਟੇਲ ਅਤੇ ਟਰੈਵਲ ਐਂਡ ਟੂਰੀਜ਼ਮ ਲਈ 2-2 ਲੱਖ ਰੁਪਏ, ਸਕਿਓਰਿਟੀ ਲਈ 2.25 ਲੱਖ ਰੁਪਏ, ਅਪੈਰਲ ਅਤੇ ਕੰਸਟਰਕਸ਼ਨ ਲਈ 2.50-2.50 ਲੱਖ ਰੁਪਏ, ਬਿਊਟੀ ਐਂਡ ਵੈੱਲਨੈੱਸ ਅਤੇ ਆਈ.ਟੀ./ਆਈ.ਟੀ.ਈ.ਐੱਸ. ਲਈ 3-3 ਲੱਖ ਰੁਪਏ ਅਤੇ ਹੈਲਥ ਕੇਅਰ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਵਾਰ ਭੇਜੀ ਗਈ ਗ੍ਰਾਂਟ ਵਿੱਚ ਜ਼ਿਲ੍ਹਾ ਅੰਮਿ੍ਰਤਸਰ ਨੂੰ 197.25 ਲੱਖ ਰੁਪਏ, ਬਰਨਾਲਾ ਨੂੰ 62.25 ਲੱਖ, ਬਠਿੰਡਾ ਨੂੰ 161.75 ਲੱਖ ਰੁਪਏ, ਫਰੀਦਕੋਟ ਨੂੰ 57.75 ਲੱਖ ਰੁਪਏ, ਫਤਿਹਗੜ੍ਹ ਸਾਹਿਬ ਨੂੰ 27.75 ਲੱਖ ਰੁਪਏ, ਫਾਜ਼ਿਲਕਾ ਨੂੰ 94.5 ਲੱਖ ਰੁਪਏ, ਫਿਰੋਜ਼ਪੁਰ ਨੂੰ 101.25 ਲੱਖ ਰੁਪਏ, ਗੁਰਦਾਸਪੁਰ ਨੂੰ 230 ਲੱਖ ਰੁਪਏ, ਹੁਸ਼ਿਆਰਪੁਰ ਨੂੰ 90 ਲੱਖ ਰੁਪਏ, ਜਲੰਧਰ ਨੂੰ 159.5 ਲੱਖ ਰੁਪਏ, ਕਪੂਰਥਲਾ ਨੂੰ 47.75 ਲੱਖ ਰੁਪਏ, ਲੁਧਿਆਣਾ ਨੂੰ 146.75 ਲੱਖ ਰੁਪਏ, ਮਾਨਸਾ ਨੂੰ 83.75 ਲੱਖ ਰੁਪਏ, ਮੋਗਾ ਨੂੰ 94 ਲੱਖ ਰੁਪਏ, ਐੱਸ.ਏ.ਐੱਸ. ਨਗਰ ਨੂੰ 37 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 177 ਲੱਖ ਰੁਪਏ, ਸਭਸ ਨਗਰ ਨੂੰ 71.25 ਲੱਖ ਰੁਪਏ, ਪਠਾਨਕੋਟ ਨੂੰ 58.25 ਲੱਖ ਰੁਪਏ, ਪਟਿਆਲਾ ਨੂੰ 213 ਲੱਖ ਰੁਪਏ, ਰੂਪਨਗਰ ਨੂੰ 72.25 ਲੱਖ ਰੁਪਏ, ਸੰਗਰੂਰ ਨੂੰ 93.5 ਲੱਖ ਰੁਪਏ ਅਤੇ ਤਰਨਤਾਰਨ ਨੂੰ 89 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਸਰਕਾਰੀ ਸਕੂਲਾਂ ਨੂੰ ਜਾਰੀ ਕੀਤੇ ਗਏ ਫੰਡਾਂ ਦਾ ਇਸਤੇਮਾਲ 6 ਮੈਂਬਰੀ ਕਮੇਟੀ ਬਣਾ ਕੇ ਇੱਕ ਮਹੀਨੇ ਦੇ ਅੰਦਰ-ਅੰਦਰ ਕੀਤਾ ਜਾਵੇਗਾ। ਕਮੇਟੀ ਵਿੱਚ ਸਕੂਲ ਮੁਖੀ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਮੈਨੇਜਮੈਂਟ ਕਮੇਟੀ ਦੇ 2 ਮੈਂਬਰ ਜਿਨ੍ਹਾਂ ਵਿੱਚੋਂ ਇੱਕ ਔਰਤ ਮੈਂਬਰ ਹੋਵੇ, ਸਬੰਧਿਤ ਵੋਕੇਸ਼ਨਲ ਟੇਨਰ ਅਤੇ ਇੱਕ ਹੋਰ ਸੀਨੀਅਰ ਅਧਿਆਪਕ ਨੂੰ ਲਿਆ ਜਾਵੇ। ਕਮੇਟੀ ਨਿਰਧਾਰਿਤ ਸਪੈਸ਼ੀਫਿਕੇਸ਼ਨਾਂ ਅਨੁਸਾਰ ਹੀ ਸਮਾਨ ਦੀ ਖਰੀਦ ਕਰੇਗੀ।ਜੇਕਰ ਸਮਾਨ ਘਟੀਆ ਮਿਆਰ ਦਾ ਪਾਇਆ ਜਾਂਦਾ ਹੈ ਜਾਂ ਨਿਰਧਾਰਿਤ ਸਪੈਸ਼ੀਫਿਕੇਸ਼ਨਾਂ ਅਨੁਸਾਰ ਨਹੀਂ ਖਰੀਦਿਆ ਜਾਂਦਾ ਤਾਂ ਇਸ ਦੀ ਜਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।