ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਸੰਕਰਮਣ ਦੇ 2380 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਹੁਣ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 4,49,69630 ਹੋ ਗਈ ਹੈ। ਇਲਾਜਅਧੀਨ ਮਰੀਜ਼ਾਂ ਦੀ ਗਿਣਤੀ 30,041 ਤੋਂ ਘੱਟ ਕੇ 27212 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਕੋਵਿਡ-19 ਨਾਲ 15 ਹੋਰ ਮਰੀਜ਼ਾਂ ਦੀ ਮੌਤ ਦੇ ਬਾਅਦ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 5,31,659 ਹੋ ਗਈ ਹੈ।
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.06 ਫੀਸਦੀ ਹੈ ਜਦੋਂ ਕਿ ਸੰਕਰਮਿਤਾਂ ਦੇ ਕੋਵਿਡ-19 ਨਾਲ ਉਭਰਨ ਦੀ ਰਾਸ਼ਟਰੀ ਦਰ 98.75 ਫੀਸਦੀ ਦਰਜ ਕੀਤੀ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 4,44,10,738 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਜਦੋਂ ਕਿ ਕੋਵਿਡ-19 ਨਾਲ ਮੌਤ ਦਰ 1.18 ਫੀਸਦੀ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਸੌਰਵ ਗਾਂਗੁਲੀ ਦੇ ਪਹਿਲਵਾਨਾਂ ਦੇ ਪ੍ਰਦਰਸ਼ਨ ‘ਤੇ ਦਿੱਤੇ ਬਿਆਨ ‘ਤੇ ਵਿਨੇਸ਼ ਫੋਗਾਟ ਨੇ ਦਿੱਤੀ ਪ੍ਰਤੀਕਿਰਿਆ
ਭਾਰਤ ਵਿਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀ 220,66,79,296 ਖੁਰਾਕ ਲਗਾਈ ਜਾ ਚੁੱਕੀ ਹੈ। ਗੌਰਤਲਬ ਹੈ ਕਿ ਭਾਰਤ ਵਿਚ 7 ਅਗਸਤ 2020 ਨੂੰ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਤੇ 5 ਸਤੰਬਰ 202 ਨੂੰ 40 ਲੱਖ ਤੋਂ ਵਧ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: