ਜ਼ੀਰਕਪੁਰ ਦੇ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ ਹੈਰੀ ਵਜੋਂ ਹੋਈ ਹੈ ਤੇ ਉਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਅਮਨਪ੍ਰੀਤ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਘਾਂਘਰੀਆ ਸਥਿਤ ਹੋਟਲ ’ਚ ਰੁਕੇ ਸਨ। ਰਾਤ ਨੂੰ ਤਬੀਅਤ ਵਿਗੜਨ ’ਤੇ ਉਨ੍ਹਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਅਮਨਪ੍ਰੀਤ ਸਿੰਘ ਤਿੰਨ ਦਿਨ ਪਹਿਲਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਮੱਥਾ ਟੇਕਣ ਗਿਆ ਸੀ ਪਰ ਜ਼ਿਆਦਾ ਉਚਾਈ ‘ਤੇ ਪਹੁੰਚਣ ਤੋਂ ਬਾਅਦ ਉਸ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਨਪ੍ਰੀਤ ਦੀ ਬੇਵਕਤੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਵੀਡੀਓ ਲਈ ਕਲਿੱਕ ਕਰੋ -: