ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ਵਿੱਚ ਇਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਦੇ ਲਪੇਟ ‘ਚ ਆ ਗਿਆ। ਉਕਤ ਨੌਜਵਾਨ ਦੀ ਪਛਾਣ 24 ਸਾਲਾ ਅਰਸ਼ਦੀਪ ਪਿੰਡ ਮੁੰਡੀ ਚੋਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਰਸ਼ਦੀਪ ਪਾਣੀ ਦੇ ਤੇਜ਼ ਵਹਾਅ ‘ਚ ਫਸੇ ਆਪਣੀ ਬਾਈਕ ਨੂੰ ਬਾਹਰ ਕੱਢ ਰਿਹਾ ਸੀ। ਘਟਨਾ ਸਬੰਧੀ ਤੁਰੰਤ ਪ੍ਰਸ਼ਾਸ਼ਨ ਨੂੰ ਸੂਚਨਾ ਦਿੱਤੀ ਗਈ। ਬਾਈਕ ਤਾਂ ਮਿਲ ਗਈ ਹੈ ਪਰ ਉਕਤ ਨੌਜਵਾਨ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ।
ਮੀਂਹ ਕਾਰਨ ਘੱਗਰ ਅਤੇ ਸਤਲੁਜ ਦਰਿਆਵਾਂ ਦੇ ਨਾਲ-ਨਾਲ ਸਰਹਿੰਦ ਨਹਿਰ ਵਿੱਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਜ਼ਿਲ੍ਹਿਆਂ ਵਿੱਚ ਸਥਿਤੀ ਬੇਕਾਬੂ ਹੋ ਗਈ ਹੈ। ਭਾਰੀ ਮੀਂਹ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਲੋਕਾਂ ਨੇ ਦੱਸਿਆ ਕਿ ਧੁੱਸੀ ਬੰਨ੍ਹ ਵਿੱਚ ਦੋ ਥਾਵਾਂ ’ਤੇ ਵੱਡੀਆਂ ਤਰੇੜਾਂ ਆ ਗਈਆਂ ਹਨ, ਜਿਸ ਕਾਰਨ ਪਾਣੀ ਪਿੰਡਾਂ ਵਿੱਚ ਦਾਖ਼ਲ ਹੋ ਗਿਆ ਹੈ। ਲੋਕਾਂ ਨੂੰ ਬਚਾਉਣ ਲਈ NDRF ਦੀ ਟੀਮ ਦੇਰ ਰਾਤ ਤੋਂ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ : ਹਿਮਾਚਲ ‘ਚ ਹਰਿਆਣਾ ਦੇ ਟੂਰਿਸਟ ਲਾਪਤਾ, ਪਰਿਵਾਰਕ ਮੈਂਬਰਾ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ
ਇਸੇ ਦੌਰਾਨ ਸਤਲੁਜ ਵਿੱਚ ਪਾਣੀ ਵਧਣ ਦੇ ਖਤਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸ਼ਾਹਕੋਟ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ 50 ਪਿੰਡਾਂ ਨੂੰ ਖਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੁਲਤਾਨਪੁਰ ਲੋਧੀ ਨੇੜੇ ਮੰਡਾਲਾ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ ਪਾਣੀ ਪਿੰਡਾਂ ਵਿੱਚ ਦਾਖ਼ਲ ਹੋ ਗਿਆ ਹੈ। ਸਰਕਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: